Connect with us

ਪੰਜਾਬ ਨਿਊਜ਼

ਰਿਸ਼ਵਤਖੋਰੀ ਦੇ ਮਾਮਲੇ ‘ਚ ਵਿਜੀਲੈਂਸ ਨੇ ਪਟਵਾਰੀ ਖਿਲਾਫ ਕੀਤੀ ਵੱਡੀ ਕਾਰਵਾਈ

Published

on

ਲੁਧਿਆਣਾ: ਪੰਜਾਬ ਵਿਜੀਲੈਂਸ ਬਿਊਰੋ ਨੇ ਜਗਰਾਉਂ, ਲੁਧਿਆਣਾ ਵਿੱਚ ਤਾਇਨਾਤ ਮਾਲ ਪਟਵਾਰੀ ਵਿਕਾਸ ਸੋਨੀ ਵਿਰੁੱਧ 1500 ਰੁਪਏ ਦੀ ਰਿਸ਼ਵਤ ਲੈਂਦਿਆਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਖਿਲਾਫ ਇਹ ਮਾਮਲਾ ਸੁਖਵਿੰਦਰ ਸਿੰਘ ਵਾਸੀ ਪਿੰਡ ਲੀਲਾਂ, ਜ਼ਿਲਾ ਲੁਧਿਆਣਾ ਦੀ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਸ ਦੀ ਪਤਨੀ ਨੇ ਜ਼ਮੀਨ ਹੋਰ ਵਿਅਕਤੀਆਂ ਨੂੰ ਵੇਚ ਦਿੱਤੀ ਸੀ ਪਰ ਖਰੀਦਦਾਰਾਂ ਦੇ ਨਾਂ ’ਤੇ ਤਬਾਦਲਾ ਨਹੀਂ ਕੀਤਾ ਗਿਆ।ਸ਼ਿਕਾਇਤਕਰਤਾ ਅਨੁਸਾਰ ਉਕਤ ਪਟਵਾਰੀ ਨੇ ਇੰਟਕਾਲ ਦੀ ਕਾਪੀ ਜਾਰੀ ਕਰਨ ਦੇ ਬਦਲੇ 8000 ਰੁਪਏ ਰਿਸ਼ਵਤ ਮੰਗੀ ਪਰ ਸੌਦਾ 5000 ਰੁਪਏ ‘ਚ ਤੈਅ ਹੋ ਗਿਆ। ਇਸ ਤੋਂ ਬਾਅਦ ਦੋਸ਼ੀ ਪਟਵਾਰੀ 1500 ਰੁਪਏ ਰਿਸ਼ਵਤ ਲੈ ਕੇ ਬਾਕੀ 3500 ਰੁਪਏ ਰਿਸ਼ਵਤ ਵਜੋਂ ਮੰਗ ਰਿਹਾ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ ਹਨ।ਇਸ ਤੋਂ ਬਾਅਦ ਦੋਸ਼ੀ ਪਟਵਾਰੀ ਦੇ ਖਿਲਾਫ ਵਿਜੀਲੈਂਸ ਬਿਓਰੋ ਦੇ ਲੁਧਿਆਣਾ ਰੇਂਜ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ।

Facebook Comments

Trending