ਪੰਜਾਬ ਨਿਊਜ਼
ਕਾਂਗਰਸ ਦੇ ਸਾਬਕਾ ਪੰਜਾਬ ਪ੍ਰਧਾਨ ਦਾ ਦਿਹਾਂਤ, ਕੁਝ ਸਮਾਂ ਪਹਿਲਾਂ ਹੋਏ ਸਨ ‘ਆਪ’ ‘ਚ ਸ਼ਾਮਲ
Published
4 months agoon
By
Lovepreet
ਚੰਡੀਗੜ੍ਹ : ਪ੍ਰਸਿੱਧ ਆਗੂ ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਦਾ ਦੇਹਾਂਤ ਹੋ ਗਿਆ ਹੈ। ਨਾਮਧਾਰੀ ਹਰਵਿੰਦਰ ਸਿੰਘ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਇਸ ਤੋਂ ਬਾਅਦ ਉਹ 2022 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸੂਤਰਾਂ ਮੁਤਾਬਕ ਉਹ ਦਿੱਲੀ ਦੇ ਮੈਕਸ ਹਸਪਤਾਲ ‘ਚ ਰੂਟੀਨ ਚੈਕਅੱਪ ਲਈ ਗਏ ਸਨ, ਜਿੱਥੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ। ਨਾਮਧਾਰੀ ਹਰਵਿੰਦਰ ਹੰਸਪਾਲ ਦਾ ਅੰਤਿਮ ਸੰਸਕਾਰ 24 ਦਸੰਬਰ ਦਿਨ ਮੰਗਲਵਾਰ ਨੂੰ ਦਿੱਲੀ ਦੇ ਰਾਜੌਰੀ ਗਾਰਡਨ ਵਿਖੇ ਕੀਤਾ ਜਾਵੇਗਾ। ਹੰਸਪਾਲ ਦੇ ਦੇਹਾਂਤ ਕਾਰਨ ਨਾਮਧਾਰੀ ਸੰਪਰਦਾ ਵਿੱਚ ਸੋਗ ਦੀ ਲਹਿਰ ਹੈ।
ਵਰਨਣਯੋਗ ਹੈ ਕਿ ਹਰਵਿੰਦਰ ਸਿੰਘ ਹੰਸਪਾਲ ਦੋ ਵਾਰ ਰਾਜ ਸਭਾ ਮੈਂਬਰ ਰਹਿ ਚੁੱਕੇ ਹਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ, ਉਹ ਸੰਯੁਕਤ ਰਾਸ਼ਟਰ ਵਿੱਚ ਭਾਰਤ ਸਰਕਾਰ ਦੀ ਪ੍ਰਤੀਨਿਧਤਾ ਕਰ ਚੁੱਕੇ ਹਨ ਅਤੇ ਰਾਜ ਸਭਾ ਦੀ ਹਾਊਸ ਕਮੇਟੀ ਦੇ ਚੇਅਰਮੈਨ ਵਜੋਂ ਵੀ ਕੰਮ ਕਰ ਚੁੱਕੇ ਹਨ।ਉਹ ਭਾਰਤੀ ਰਾਸ਼ਟਰੀ ਕਾਂਗਰਸ ਦੇ ਮੈਂਬਰ ਵਜੋਂ, ਭਾਰਤ ਦੀ ਸੰਸਦ ਦੇ ਉਪਰਲੇ ਸਦਨ, ਰਾਜ ਸਭਾ ਵਿੱਚ ਪੰਜਾਬ ਦੀ ਪ੍ਰਤੀਨਿਧਤਾ ਕਰਨ ਵਾਲਾ ਸੰਸਦ ਮੈਂਬਰ ਸੀ। ਹਾਲ ਹੀ ਵਿੱਚ ਹੰਸਪਾਲ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ ਅਤੇ ਮੌਜੂਦਾ ਸਮੇਂ ਵਿੱਚ ਉਹ ਆਮ ਆਦਮੀ ਪਾਰਟੀ ਦਾ ਹਿੱਸਾ ਹਨ।
You may like
-
ਲੁਧਿਆਣਾ ਵਿੱਚ ਚੁੱਕਿਆ ਜਾ ਰਿਹਾ ਹੈ ਵੱਡਾ ਕਦਮ, ਨਵੇਂ ਹੁਕਮ ਜਾਰੀ
-
ਪੰਜਾਬ ਦੇ ਇਸ ਪਿੰਡ ਨੂੰ 30 ਤਰੀਕ ਤੱਕ ਕਰਨਾ ਪਵੇਗਾ ਖਾਲੀ ! ਹੁਕਮ ਹੋਇਆ ਜਾਰੀ
-
ਪੰਜਾਬ ਸਰਕਾਰ ਦਾ ਵੱਡਾ ਐਲਾਨ, ਇਹ ਕੰਮ 30 ਅਪ੍ਰੈਲ ਤੱਕ ਹੋਣ ਪੂਰੇ …
-
ਪੰਜਾਬੀਓ, 24 ਘੰਟਿਆਂ ਦੇ ਅੰਦਰ-ਅੰਦਰ ਤੁਹਾਡੇ ਖਾਤੇ ਚ ਆ ਰਹੇ ਹਨ ਪੈਸੇ ! ਕੀਤਾ ਗਿਆ ਇੱਕ ਵੱਡਾ ਐਲਾਨ
-
ਭ੍ਰਿਸ਼ਟਾਚਾਰ ਵਿਰੁੱਧ ਮੌਕੇ ‘ਤੇ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਨੇ ਜ਼ਿਲ੍ਹਾ ਮੈਨੇਜਰ ਨੂੰ ਕੀਤਾ ਰੰਗੇ ਹੱਥੀਂ ਕਾਬੂ
-
ਹਲਵਾਰਾ ਹਵਾਈ ਅੱਡਾ ਪ੍ਰੋਜੈਕਟ ਹੋਇਆ ਪੂਰਾ! ਸ਼ੁਰੂਆਤੀ ਪੜਾਅ ‘ਚ ਲੁਧਿਆਣਾ ਤੋਂ ਚੱਲਣਗੀਆਂ 2 ਉਡਾਣਾਂ