Connect with us

ਪੰਜਾਬ ਨਿਊਜ਼

ਪੰਜਾਬ ਵਾਸੀਆਂ ਲਈ ਖਾਸ ਖਬਰ, 31 ਦਸੰਬਰ ਤੋਂ ਪਹਿਲਾਂ ਕਰੋ ਇਹ ਕੰਮ…

Published

on

ਬਰਨਾਲਾ : ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਵੱਲੋਂ ਪ੍ਰਾਪਤ ਸੂਚਨਾ ਅਨੁਸਾਰ ਆਸਲਾ ਲਾਇਸੰਸ ਧਾਰਕਾਂ ਲਈ ਜ਼ਰੂਰੀ ਸੂਚਨਾ ਜਾਰੀ ਕਰ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਈ-ਗਵਰਨੈਂਸ ਸੋਸਾਇਟੀ, ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਦੀਆਂ ਹਦਾਇਤਾਂ ਤਹਿਤ ਪੰਜਾਬ ਸਰਕਾਰ ਵੱਲੋਂ ਸਤੰਬਰ 2019 ਤੋਂ ਈ-ਸੇਵਾ ਪੋਰਟਲ ‘ਤੇ ਆਸਲਾ ਲਾਇਸੈਂਸ ਅਤੇ ਸਬੰਧਤ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ।ਇਸ ਪੋਰਟਲ ਨੂੰ ਲਾਗੂ ਕਰਨ ਲਈ, ਈ-ਜ਼ਿਲ੍ਹਾ ਪ੍ਰਣਾਲੀ ਤੋਂ ਡੇਟਾ ਨੂੰ ਈ-ਸੇਵਾ ਪੋਰਟਲ ‘ਤੇ ਮਾਈਗਰੇਟ ਕੀਤਾ ਗਿਆ ਸੀ, ਪਰ ਸਤੰਬਰ 2019 ਤੋਂ ਬਹੁਤ ਸਾਰੇ ਲਾਇਸੈਂਸ ਧਾਰਕਾਂ ਦੁਆਰਾ ਕੋਈ ਸੇਵਾਵਾਂ ਨਹੀਂ ਲਈਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸੰਦਰਭ ਵਿੱਚ ਅਸਲਾ ਧਾਰਕ ਮ੍ਰਿਤਕ ਅਸਲਾ ਲਾਇਸੈਂਸ ਧਾਰਕ ਦੇ ਹਥਿਆਰਾਂ ਦੇ ਨਵੀਨੀਕਰਨ, ਰੱਦ ਜਾਂ ਨਿਪਟਾਰੇ ਲਈ 31 ਦਸੰਬਰ 2024 ਤੋਂ ਪਹਿਲਾਂ-ਪਹਿਲਾਂ ਅਸਲਾ ਸ਼ਾਖਾ ਵਿੱਚ ਲੋੜੀਂਦੇ ਦਸਤਾਵੇਜ਼ ਤੁਰੰਤ ਜਮ੍ਹਾਂ ਕਰਵਾਉਣ।31 ਦਸੰਬਰ ਤੋਂ ਪਹਿਲਾਂ ਬੰਦੂਕ ਦਾ ਲਾਇਸੈਂਸ ਆਨਲਾਈਨ ਪ੍ਰਾਪਤ ਕਰਨਾ ਲਾਜ਼ਮੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ 31 ਦਸੰਬਰ, 2024 ਤੋਂ ਬਾਅਦ ਸਤੰਬਰ 2019 ਤੋਂ ਪਹਿਲਾਂ ਲੰਬਿਤ ਪਏ ਅਸਲਾ ਲਾਇਸੈਂਸਾਂ ‘ਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਸਕਦੀ।

Facebook Comments

Trending