Connect with us

ਪੰਜਾਬ ਨਿਊਜ਼

ਅ. ਸਲਾ ਧਾਰਕਾਂ ਲਈ ਅਹਿਮ ਖਬਰ, ਜਲਦ ਤੋਂ ਜਲਦ ਕਰੋ ਇਹ ਕੰਮ, ਜਾਰੀ ਕੀਤੀਆਂ ਹਦਾਇਤਾਂ

Published

on

ਗੁਰਦਾਸਪੁਰ: ਪੰਜਾਬ ਰਾਜ ਵਿੱਚ ਅਸਲਾ ਲਾਇਸੈਂਸ ਸਬੰਧੀ ਸੇਵਾਵਾਂ ਸੇਵਾ ਕੇਂਦਰ ਵੱਲੋਂ ਈ-ਸੇਵਾ ਪੋਰਟਲ ਰਾਹੀਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।ਈ-ਗਵਰਨੈਂਸ ਸੋਸਾਇਟੀ, ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ, ਮੁਹਾਲੀ ਵੱਲੋਂ ਜਾਰੀ ਪੱਤਰ ਅਨੁਸਾਰ ਜਿਨ੍ਹਾਂ ਲਾਇਸੈਂਸ ਧਾਰਕਾਂ ਨੇ ਸਤੰਬਰ 2019 ਤੋਂ ਬਾਅਦ ਆਪਣੇ ਅਸਲਾ ਲਾਇਸੈਂਸ ਨਾਲ ਸਬੰਧਤ ਈ-ਸੇਵਾ ਪੋਰਟਲ ਵਿੱਚ ਕੋਈ ਸੇਵਾ ਅਰਜ਼ੀ ਨਹੀਂ ਦਿੱਤੀ ਹੈ,ਉਨ੍ਹਾਂ ਵਿਅਕਤੀਆਂ ਨੂੰ 31 ਦਸੰਬਰ, 2024 ਤੋਂ ਬਾਅਦ ਲਾਇਸੈਂਸ ਨਾਲ ਸਬੰਧਤ ਈ-ਸੇਵਾ ਵਿੱਚ ਕੋਈ ਸੇਵਾ ਪ੍ਰਦਾਨ ਨਹੀਂ ਕੀਤੀ ਜਾਵੇਗੀ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਹਰਜਿੰਦਰ ਸਿੰਘ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕਾਂ ਜੋ ਅਸਲਾ ਲਾਇਸੰਸ ਧਾਰਕ ਹਨ, ਨੂੰ ਹਦਾਇਤ ਕੀਤੀ ਹੈ ਕਿ ਜਿਨ੍ਹਾਂ ਅਸਲਾ ਲਾਇਸੰਸ ਧਾਰਕਾਂ ਨੇ ਸਤੰਬਰ 2019 ਤੋਂ ਬਾਅਦ ਸੇਵਾ ਕੇਂਦਰ ਵਿੱਚ ਚੱਲ ਰਹੇ ਈ-ਸੇਵਾ ਪੋਰਟਲ ਵਿੱਚ ਕੋਈ ਵੀ ਸੇਵਾ ਅਰਜ਼ੀ ਨਹੀਂ ਦਿੱਤੀ ਹੈ, ਉਹ ਐਸ.ਉਨ੍ਹਾਂ ਨੂੰ ਆਪਣੇ ਅਸਲਾ ਲਾਇਸੈਂਸ ਨੂੰ ਤੁਰੰਤ ਰੀਨਿਊ ਕਰਨਾ ਚਾਹੀਦਾ ਹੈ ਅਤੇ 31 ਦਸੰਬਰ, 2024 ਤੋਂ ਪਹਿਲਾਂ ਕਿਸੇ ਹੋਰ ਸੇਵਾ ਲਈ ਅਰਜ਼ੀ ਦੇਣੀ ਚਾਹੀਦੀ ਹੈ ਅਤੇ ਨਜ਼ਦੀਕੀ ਸੇਵਾ ਕੇਂਦਰ ‘ਤੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਾਉਣੇ ਚਾਹੀਦੇ ਹਨ। ਇਸ ਸਬੰਧੀ ਅਸਲਾ ਲਾਇਸੈਂਸ ਧਾਰਕਾਂ ਦੀ ਸੂਚੀ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੀ ਵੈੱਬਸਾਈਟ www.gurdaspur.nic.in ‘ਤੇ ਉਪਲਬਧ ਹੈ।

Facebook Comments

Trending