Connect with us

ਦੁਰਘਟਨਾਵਾਂ

ਪੰਜਾਬ ‘ਚ ਯਾਤਰੀਆਂ ਨਾਲ ਭਰੀ ਬੱਸ ਪਲਟੀ

Published

on

ਟਾਂਡਾ ਉੜਮੁੜ: ਜਲੰਧਰ-ਪਠਾਨਕੋਟ ਕੌਮੀ ਮਾਰਗ ’ਤੇ ਪਿੰਡ ਕਰਾਲਾ ਨੇੜੇ ਇੱਕ ਨਿੱਜੀ ਕੰਪਨੀ ਦੀ ਬੱਸ ਪਲਟ ਗਈ। ਇਸ ਹਾਦਸੇ ‘ਚ ਕਰੀਬ 20-25 ਯਾਤਰੀ ਜ਼ਖਮੀ ਹੋ ਗਏ।ਇਹ ਹਾਦਸਾ ਸਵੇਰੇ 9.30 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦੋਂ ਤਲਵਾੜਾ ਤੋਂ ਜਲੰਧਰ ਜਾ ਰਹੀ ਬੱਸ ਅਚਾਨਕ ਕੰਟਰੋਲ ਗੁਆ ਬੈਠੀ ਅਤੇ ਖਟਾਣਾ ਨੇੜੇ ਪਲਟ ਗਈ। ਲੋਕਾਂ ਨੇ ਮੌਕੇ ‘ਤੇ ਪਹੁੰਚ ਕੇ ਪਲਟੀ ਬੱਸ ‘ਚੋਂ ਸਵਾਰੀਆਂ ਨੂੰ ਕੱਢ ਕੇ ਟਾਂਡਾ ਅਤੇ ਦਸੂਹਾ ਦੇ ਹਸਪਤਾਲਾਂ ‘ਚ ਦਾਖਲ ਕਰਵਾਇਆ।

ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ, ਵਿਧਾਇਕ ਕਰਮਵੀਰ ਸਿੰਘ ਘੁੰਮਣ ਸਮੇਤ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜਾਂ ‘ਚ ਯੋਗਦਾਨ ਪਾਇਆ |

Facebook Comments

Trending