Connect with us

ਪੰਜਾਬ ਨਿਊਜ਼

ਪੰਜਾਬ ਵਿੱਚ ਐ. ਨਕਾਊਂਟਰ, ਚਲਾਈਆਂ ਅੰਨ੍ਹੇਵਾਹ ਗੋ. ਲੀਆਂ

Published

on

ਤਰਨਤਾਰਨ: ਤਰਨਤਾਰਨ ਪੁਲਿਸ ਅਤੇ ਅੱਤਵਾਦੀ ਲਖਬੀਰ ਲੰਡਾ ਗੈਂਗ ਦੇ 3 ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ। ਲੰਡਾ ਗਿਰੋਹ ਦੇ ਤਿੰਨ ਮੈਂਬਰਾਂ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਜਵਾਬ ‘ਚ ਪੁਲਿਸ ਨੇ ਵੀ ਗੋਲੀਆਂ ਚਲਾਈਆਂ | ਇਸ ਘਟਨਾ ਵਿੱਚ ਦੋ ਮੁਲਜ਼ਮ ਜ਼ਖ਼ਮੀ ਹੋ ਗਏ। ਪੁਲਸ ਨੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਫੜੇ ਗਏ ਦੋਸ਼ੀਆਂ ਦੀ ਪਛਾਣ ਕੁਲਦੀਪ ਸਿੰਘ ਲੱਡੂ, ਯਾਦਵਿੰਦਰ ਸਿੰਘ ਯਾਦਾ ਅਤੇ ਪ੍ਰਭਜੀਤ ਸਿੰਘ ਜੱਜ ਵਜੋਂ ਹੋਈ ਹੈ। ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਗੋਲੀਬਾਰੀ ਦੌਰਾਨ ਕੁਲਦੀਪ ਸਿੰਘ ਲੱਡੂ ਅਤੇ ਯਾਦਵਿੰਦਰ ਸਿੰਘ ਯਾਦਾ ਦੀਆਂ ਲੱਤਾਂ ‘ਚ ਗੋਲੀਆਂ ਲੱਗੀਆਂ, ਜਿਨ੍ਹਾਂ ਨੂੰ ਪੁਲਿਸ ਨੇ ਹਸਪਤਾਲ ‘ਚ ਦਾਖਲ ਕਰਵਾਇਆ ਹੈ |ਘਟਨਾ ਦੀ ਸੂਚਨਾ ਮਿਲਦਿਆਂ ਹੀ ਤਰਨਤਾਰਨ ਦੇ ਐਸ.ਐਸ.ਪੀ. ਅਭਿਮਨਿਊ ਰਾਣਾ ਵੀ ਮੌਕੇ ‘ਤੇ ਪੁੱਜੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ. ਪੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੇ ਥਾਣਾ ਚੋਹਲਾ ਸਾਹਿਬ ਦੇ ਪਿੰਡ ਦੇ ਇਕ ਡਾਕਟਰ ਤੋਂ ਇਕ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ।ਜਦੋਂ ਫਿਰੌਤੀ ਦੀ ਰਕਮ ਅਦਾ ਨਹੀਂ ਕੀਤੀ ਗਈ ਤਾਂ ਉਕਤ ਵਿਅਕਤੀਆਂ ਨੇ ਵਾਰ-ਵਾਰ ਫੋਨ ਕਰਕੇ ਬਾਅਦ ਵਿਚ 50 ਲੱਖ ਰੁਪਏ ਦੀ ਮੰਗ ਕੀਤੀ।

Facebook Comments

Trending