Connect with us

ਪੰਜਾਬ ਨਿਊਜ਼

AAP MLA ਗੁਰਪ੍ਰੀਤ ਗੋਗੀ ਦੀ ਮੌ. ਤ ਦਾ ਮਾਮਲਾ, ਪੁਲਿਸ ਦਾ ਪਹਿਲਾ ਬਿਆਨ ਆਇਆ ਸਾਹਮਣੇ

Published

on

ਲੁਧਿਆਣਾ: ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੁੱਕਰਵਾਰ ਦੇਰ ਰਾਤ ਗੋਲੀ ਲੱਗਣ ਨਾਲ ਮੌਤ ਹੋ ਗਈ। ਵਿਧਾਇਕ ਦੇ ਪਰਿਵਾਰ ਦਾ ਦਾਅਵਾ ਹੈ ਕਿ ਉਸ ਨੇ ਗਲਤੀ ਨਾਲ ਆਪਣੇ ਸਿਰ ਵਿੱਚ ਗੋਲੀ ਮਾਰ ਲਈ। ਇਸ ਸਬੰਧੀ ਪੰਜਾਬ ਪੁਲਿਸ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀਸੀਪੀ) ਜਸਕਰਨ ਸਿੰਘ ਤੇਜਾ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਅਨੁਸਾਰ ਉਸ ਨੇ ਗਲਤੀ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ, ਜੋ ਉਸ ਦੇ ਸਿਰ ਵਿੱਚ ਲੱਗੀ।ਉਸ ਨੂੰ ਤੁਰੰਤ ਡੀਐਮਸੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਸ ਦੀ ਲਾਸ਼ ਨੂੰ ਡੀਐਮਸੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦਾ ਕਾਰਨ ਸਪੱਸ਼ਟ ਹੋਵੇਗਾ। ਮਾਮਲੇ ਦੀ ਜਾਂਚ ਜਾਰੀ ਹੈ।

Facebook Comments

Trending