ਲੁਧਿਆਣਾ: ਥਾਣਾ ਜੋਧੇਵਾਲ ਦੀ ਪੁਲਿਸ ਨੇ ਐਂਟੀ ਨਾਰਕੋਟਿਕਸ ਸੈੱਲ ਦੇ ਅਧਿਕਾਰੀ ਦੀ ਸ਼ਿਕਾਇਤ ‘ਤੇ ਇੱਕ ਮੁਲਜ਼ਮ ਦੇ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਐਸਐਚਓ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲੀਸ ਟੀਮ ਗਸ਼ਤ ਦੌਰਾਨ ਕਾਕੋਵਾਲ ਰੋਡ ’ਤੇ ਮੌਜੂਦ ਸੀ ਅਤੇ ਇਸ ਦੌਰਾਨ ਪੁਲੀਸ ਨੇ ਚੈਕਿੰਗ ਦੌਰਾਨ ਇੱਕ ਚਿੱਟੇ ਰੰਗ ਦੀ ਕਾਰ ਨੂੰ ਰੋਕ ਕੇ ਤਲਾਸ਼ੀ ਲਈ। ਜਿਸ ‘ਚੋਂ ਕਾਰ ਚਾਲਕ ਕੋਲੋਂ 60 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਤੋਂ ਬਾਅਦ ਪੁਲਸ ਨੇ ਦੋਸ਼ੀ ਗੁਰਦੀਪ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਬੱਲੋਵਾਲ ਖਿਲਾਫ ਥਾਣਾ ਜੋਧੇਵਾਲ ‘ਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।