Connect with us

ਅਪਰਾਧ

ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ , ਪੁਲਿਸ ਦੀ ਜਾਂਚ ਜਾਰੀ

Published

on

ਲੁਧਿਆਣਾ: ਵੱਡੀ ਕਾਰਵਾਈ ਕਰਦੇ ਹੋਏ ਲੁਧਿਆਣਾ ਪੁਲਿਸ ਨੇ ਇੱਕ ਔਰਤ ਨੂੰ ਗ੍ਰਿਫਤਾਰ ਕੀਤਾ ਹੈ। ਥਾਣਾ ਲਾਡੋਵਾਲ ਦੀ ਪੁਲਸ ਨੇ ਇਕ ਔਰਤ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਐਸਐਚਓ ਜੀਵਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਟੀਮ ਗਸ਼ਤ ਦੌਰਾਨ ਰਾਜਾਪੁਰ ਮੋੜ ਨੇੜੇ ਮੌਜੂਦ ਸੀ, ਜਿਸ ਦੌਰਾਨ ਸਾਹਮਣੇ ਤੋਂ ਇੱਕ ਔਰਤ ਆਉਂਦੀ ਦਿਖਾਈ ਦਿੱਤੀ।

ਪੁਲੀਸ ਟੀਮ ਨੇ ਜਦੋਂ ਔਰਤ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 55 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।ਪੁਲਿਸ ਨੇ ਔਰਤ ਨੂੰ ਕਾਬੂ ਕਰਕੇ ਉਸਦੀ ਪਹਿਚਾਣ ਕੁਲਵਿੰਦਰ ਕੌਰ ਪਤਨੀ ਜੋਗਾ ਸਿੰਘ ਵਾਸੀ ਰਜਾਪੁਰ ਵਜੋਂ ਕੀਤੀ ਹੈ ਅਤੇ ਪੁਲਿਸ ਨੇ ਦੋਸ਼ੀ ਔਰਤ ਦੇ ਖਿਲਾਫ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Facebook Comments

Trending