ਫਰੀਦਕੋਟ : ਫਰੀਦਕੋਟ ਵਿੱਚ ਅੱਜ ਸਵੇਰੇ ਇੱਕ ਬੱਸ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ ਨਾਲ ਭਰੀ ਬੱਸ ਇੱਕ ਟਰੱਕ ਨਾਲ ਟਕਰਾ ਕੇ ਨਾਲੇ ਵਿੱਚ ਜਾ ਡਿੱਗੀ। ਇਸ ਹਾਦਸੇ ‘ਚ ਇਕ ਬੱਚੇ ਸਮੇਤ 6 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਦੀ ਸੂਚੀ ਸਾਹਮਣੇ ਆਈ ਹੈ, ਜੋ ਇਸ ਪ੍ਰਕਾਰ ਹੈ:-
1) ਕੁਲਵੰਤ ਸਿੰਘ, ਰਿਸ਼ੀ ਨਗਰ ਕੋਟਕਪੂਰਾ
2) ਸੁਰਿੰਦਰ ਸਿੰਘ, ਮੁਕਤਸਰ
3) ਕੁੰਵਰਪ੍ਰੀਤ ਸਿੰਘ, ਕੋਟਕਪੂਰਾ
4) ਗੁਰਮੇਲ ਕੌਰ, ਸ੍ਰੀ ਮੁਕਤਸਰ ਸਾਹਿਬ
5) ਸਰਵਿੰਦਰ ਕੌਰ, ਤਰਨਤਾਰਨ
6) ਗੁਰਦੀਪ ਸਿੰਘ, ਅਬੋਹਰ
7) ਜਗਸੀਰ ਸਿੰਘ, ਸ੍ਰੀ ਮੁਕਤਸਰ ਸਾਹਿਬ
8) ਇਕਬਾਲ ਲਾਸਿੰਘ, ਸ੍ਰੀ ਮੁਕਤਸਰ ਸਾਹਿਬ
9) ਸਤੀਸ਼ ਕੁਮਾਰ, ਕੋਟਕਪੂਰਾ
10) ਰਾਮ ਸਿੰਘ, ਸ੍ਰੀ ਮੁਕਤਸਰ ਸਾਹਿਬ
11) ਗੋਪੀ ਰਾਮ, ਗੰਗਾਨਗਰ
12) ਸੁਮਨ ਪਟਨੀ, ਗੰਗਾਨਗਰ
13) ਬਾਣੀ, ਗੰਗਾਨਗਰ
14) ਪੂਰਨ ਚੰਦ, ਸ੍ਰੀ ਮੁਕਤਸਰ ਸਾਹਿਬ
15) ਰਮਨਦੀਪ ਸਿੰਘ, ਕੋਟਕਪੂਰਾ
16) ਕੁਲਦੀਪ ਕੁਮਾਰ, ਕੋਟਕਪੂਰਾ
17) ਹਰਜੋਤ ਸਿੰਘ, ਫਰੀਦਕੋਟ
18) ਨਾਇਬ ਸਿੰਘ, ਫਾਜ਼ਿਲਕਾ
19) ਮੋਹਿਤ, ਸ੍ਰੀ ਮੁਕਤਸਰ ਸਾਹਿਬ
20) ਸੰਜੇ ਕੁਮਾਰ, ਅਬੋਹਰ
21) ਰਿਤਿਕਾ ਸ਼ਰਮਾ, ਕੋਟਕਪੂਰਾ
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਸੰਪਰਕ ਵਿੱਚ ਹਨ ਅਤੇ ਉਨ੍ਹਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰ ਚੁੱਕੇ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਜ਼ਖਮੀਆਂ ਦੀ ਮਦਦ ਕਰਨ ਦੀ ਮੰਗ ਕੀਤੀ ਹੈ।ਇਸ ਦੇ ਨਾਲ ਹੀ ਉਨ੍ਹਾਂ ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕੀਤਾ, ”ਅੱਜ ਸਵੇਰੇ ਫਰੀਦਕੋਟ ‘ਚ ਵੱਡਾ ਹਾਦਸਾ ਵਾਪਰ ਗਿਆ।ਜਿੱਥੇ ਸਵਾਰੀਆਂ ਨਾਲ ਭਰੀ ਬੱਸ ਇੱਕ ਟਰੱਕ ਨਾਲ ਟਕਰਾ ਕੇ ਨਾਲੇ ਵਿੱਚ ਡਿੱਗ ਗਈ। ਜਿਸ ਕਾਰਨ ਕਈ ਲੋਕ ਜ਼ਖਮੀ ਹੋ ਗਏ ਅਤੇ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।ਮੈਂ ਪ੍ਰਸ਼ਾਸਨ ਨੂੰ ਜ਼ਖਮੀਆਂ ਦੀ ਤੁਰੰਤ ਮਦਦ ਕਰਨ ਲਈ ਕਿਹਾ ਹੈ ਅਤੇ ਮੈਂ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਹਾਂ। ਅਸੀਂ ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਮਾਨਸਿਕ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰਦੇ ਹਾਂ।”