ਚੰਡੀਗੜ੍ਹ: ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਬਾਰੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਅੰਮ੍ਰਿਤਪਾਲ ਨੇ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਉਸਨੇ ਹਾਈਕੋਰਟ ਨੂੰ ਬੇਨਤੀ ਕੀਤੀ ਹੈ ਕਿ ਉਸਨੂੰ ਲੋਕ ਸਭਾ ਸੈਸ਼ਨ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਜਾਵੇ।ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਜੇਕਰ ਉਹ ਲਗਾਤਾਰ 60 ਦਿਨਾਂ ਤੱਕ ਲੋਕ ਸਭਾ ਸੈਸ਼ਨ ਵਿੱਚ ਸ਼ਾਮਲ ਨਹੀਂ ਹੁੰਦੇ ਹਨ ਤਾਂ ਉਨ੍ਹਾਂ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕੀਤੀ ਜਾ ਸਕਦੀ ਹੈ। ਇਸ ਲਈ ਉਮੀਦ ਕੀਤੀ ਜਾ ਰਹੀ ਹੈ ਕਿ ਉਸ ਨੂੰ ਸੈਸ਼ਨ ਲਈ ਪੈਰੋਲ ਮਿਲ ਜਾਵੇਗੀ।ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੋਮਵਾਰ (10 ਫਰਵਰੀ, 2025) ਨੂੰ ਦਿੱਲੀ ਹਾਈ ਕੋਰਟ ਨੇ ਜੇਲ ‘ਚ ਬੰਦ ਜੰਮੂ-ਕਸ਼ਮੀਰ ਦੇ ਸੰਸਦ ਮੈਂਬਰ ਅਬਦੁਲ ਰਸ਼ੀਦ ਸ਼ੇਖ ਉਰਫ ਰਸ਼ੀਦ ਇੰਜੀਨੀਅਰ ਨੂੰ 11 ਅਤੇ 13 ਫਰਵਰੀ ਨੂੰ ਚੱਲ ਰਹੇ ਸੰਸਦ ਸੈਸ਼ਨ ‘ਚ ਹਿੱਸਾ ਲੈਣ ਲਈ 2 ਦਿਨਾਂ ਦੀ ਹਿਰਾਸਤੀ ਪੈਰੋਲ ਦੀ ਇਜਾਜ਼ਤ ਦਿੱਤੀ ਸੀ।
ਪਹਿਲਾਂ 4 ਦਿਨਾਂ ਲਈ ਪੈਰੋਲ ਦਿੱਤੀ ਗਈ ਸੀ
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਅੰਮ੍ਰਿਤਪਾਲ ਸਿੰਘ 1 ਲੱਖ 97 ਹਜ਼ਾਰ 120 ਵੋਟਾਂ ਨਾਲ ਜਿੱਤੇ ਹਨ। ਉਨ੍ਹਾਂ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ ਹਰਾਇਆ।ਪੰਜਾਬ ਪੁਲਿਸ ਦੀ 8 ਮੈਂਬਰੀ ਟੀਮ ਅੰਮ੍ਰਿਤਪਾਲ ਨੂੰ ਨਵੀਂ ਦਿੱਲੀ ਲਿਆਉਣ ਲਈ ਵੀਰਵਾਰ (4 ਜੁਲਾਈ, 2024) ਨੂੰ ਡਿਬਰੂਗੜ੍ਹ ਜੇਲ੍ਹ ਪਹੁੰਚੀ ਸੀ। ਉਨ੍ਹਾਂ ਨੂੰ ਸਹੁੰ ਚੁੱਕਣ ਲਈ 4 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ।
NSA ਤੋਂ ਬਾਅਦ UAPA ਲਗਾਇਆ ਗਿਆ ਸੀ
ਦੱਸ ਦਈਏ ਕਿ ਪਿਛਲੇ ਸਾਲ 2024 ‘ਚ ਖਾਲਿਸਤਾਨ ਪੱਖੀ ਸੰਸਦ ਮੈਂਬਰ ਅੰਮ੍ਰਿਤਪਾਲ ਨੇ ਆਪਣੇ 3 ਹੋਰ ਸਾਥੀਆਂ ਨਾਲ ਮਿਲ ਕੇ ਫਰੀਦਕੋਟ ਦੇ ਪਿੰਡ ਹਰੀ ਨੌ ‘ਚ ਇਸ ਕਤਲ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ। ਉਸ ਨੂੰ ਬਾਅਦ ਵਿੱਚ ਆਸਾਮ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਸ ਵਿਰੁੱਧ ਐਨਐਸਏ ਦੀ ਧਾਰਾ ਤਹਿਤ ਕਾਰਵਾਈ ਕੀਤੀ ਗਈ ਹੈ। ਇਸ ਮਾਮਲੇ ਵਿੱਚ ਉਹ ਆਪਣੇ 9 ਸਾਥੀਆਂ ਸਮੇਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਇਸ ਤੋਂ ਬਾਅਦ 23 ਅਕਤੂਬਰ ਨੂੰ ਹੀ ਕੋਟਕਪੂਰਾ ਪੁਲਿਸ ਨੇ ਇਸ ਵਿੱਚ ਬੀਐਨਐਸ ਦੀ ਧਾਰਾ 111 (ਸੰਗਠਿਤ ਅਪਰਾਧ) ਜੋੜ ਦਿੱਤੀ। ਹੁਣ ਯੂਏਪੀਏ ਤਹਿਤ ਕਾਰਵਾਈ ਕੀਤੀ ਗਈ ਹੈ।