Connect with us

ਦੁਰਘਟਨਾਵਾਂ

ਪੰਜਾਬ ਹਾਈਵੇਅ ‘ਤੇ 2 ਪਰਿਵਾਰਾਂ ਨਾਲ ਵਾਪਰਿਆ ਵੱਡਾ ਹਾ/ਦਸਾ, ਕਾਰ ਦੇ ਉੱਡ ਪਰਖਚੇ

Published

on

ਹੁਸ਼ਿਆਰਪੁਰ : ਫਗਵਾੜਾ-ਹੁਸ਼ਿਆਰਪੁਰ ਹਾਈਵੇ ‘ਤੇ ਇਕ ਭਿਆਨਕ ਸੜਕ ਹਾਦਸੇ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪਿੰਡ ਖਾਟੀ ਨੇੜੇ ਦੋ ਕਾਰਾਂ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਪਤੀ-ਪਤਨੀ ਦੀ ਮੌਤ ਹੋ ਗਈ ਜਦਕਿ 3 ਬੱਚਿਆਂ ਸਮੇਤ 10 ਲੋਕ ਗੰਭੀਰ ਜ਼ਖਮੀ ਹੋ ਗਏ।

ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਬਿੰਦਰਪਾਲ ਨੇ ਦੱਸਿਆ ਕਿ ਪਿੰਡ ਜਗਜੀਤਪੁਰ ਦੇ ਰਹਿਣ ਵਾਲੇ 3 ਬੱਚਿਆਂ ਸਮੇਤ ਇੱਕੋ ਪਰਿਵਾਰ ਦੇ 7 ਮੈਂਬਰ ਫਗਵਾੜਾ ਤੋਂ ਆਪਣੇ ਪਿੰਡ ਜਗਜੀਤਪੁਰ ਨੂੰ ਜਾ ਰਹੇ ਸਨ।ਜਦੋਂਕਿ ਹੁਸ਼ਿਆਰਪੁਰ ਤੋਂ ਆ ਰਹੀ ਦੂਜੀ ਕਾਰ ਵਿੱਚ ਪਿੰਡ ਸਲਾਰਪੁਰ ਤੋਂ ਇੱਕੋ ਪਰਿਵਾਰ ਦੇ 6 ਮੈਂਬਰ ਫਗਵਾੜਾ ਵੱਲ ਆ ਰਹੇ ਸਨ। ਇਸੇ ਦੌਰਾਨ ਪਿੰਡ ਖਾਟੀ ਨੇੜੇ ਦੋਵੇਂ ਕਾਰਾਂ ਦੀ ਟੱਕਰ ਹੋ ਗਈ।

ਇਸ ਘਟਨਾ ‘ਚ 80 ਸਾਲਾ ਬਜ਼ੁਰਗ ਮੁਖਤਿਆਰ ਸਿੰਘ ਪੁੱਤਰ ਭਾਗ ਸਿੰਘ ਅਤੇ ਉਸ ਦੀ ਪਤਨੀ ਧਰਮ ਕੌਰ ਵਾਸੀ ਪਿੰਡ ਜਗਜੀਤਪੁਰ ਦੀ ਮੌਤ ਹੋ ਗਈ, ਜਦਕਿ ਉਸ ਦਾ ਲੜਕਾ ਸੁਖਵਿੰਦਰ ਸਿੰਘ, ਉਸ ਦੀ ਪਤਨੀ ਅਤੇ 3 ਬੱਚੇ ਗੰਭੀਰ ਜ਼ਖਮੀ ਹੋ ਗਏ।ਦੂਜੀ ਕਾਰ ਵਿੱਚ ਸਵਾਰ ਮੋਹਨ ਲਾਲ ਪੁੱਤਰ ਜਗਤ ਰਾਮ, ਬਿੰਦਰ ਲੋਈ ਪੁੱਤਰ ਮੋਹਨ ਲਾਲ, ਮਮਤਾ, ਰਾਣੀ (ਮੋਹਨ ਲਾਲ ਦੀ ਪਤਨੀ) ਅਤੇ ਵਰਖਾ (ਮੋਹਨ ਲਾਲ ਦੀ ਪੁੱਤਰੀ) ਵਾਸੀ ਪਿੰਡ ਸਲਾਰਪੁਰ ਵੀ ਗੰਭੀਰ ਜ਼ਖ਼ਮੀ ਹੋ ਗਏ। ਜਾਂਚ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਪਰਿਵਾਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

 

Facebook Comments

Trending