ਲੁਧਿਆਣਾ: ਪੰਜਾਬ ਵਿਧਾਨ ਸਭਾ ਦੀ ਲੋਕਲ ਬਾਡੀਜ਼ ਕਮੇਟੀ ਦੀ ਮੀਟਿੰਗ ਲੁਧਿਆਣਾ ਵਿੱਚ ਮਦਨ ਲਾਲ ਬੱਗਾ ਦੀ ਪ੍ਰਧਾਨਗੀ ਹੇਠ ਸ਼ੁਰੂ ਹੋ ਗਈ ਹੈ। ਇਸ ਮੀਟਿੰਗ ਵਿੱਚ ਪੰਜਾਬ ਦੇ ਵੱਖ-ਵੱਖ ਖੇਤਰਾਂ ਦੇ ਵਿਧਾਇਕਾਂ ਨੇ ਵੀ ਸ਼ਿਰਕਤ ਕੀਤੀ।ਮੀਟਿੰਗ ਵਿੱਚ ਨਗਰ ਨਿਗਮ, ਇੰਪਰੂਵਮੈਂਟ ਟਰੱਸਟ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਤੋਂ ਇਲਾਵਾ ਡੀਸੀ, ਮੇਅਰ ਅਤੇ ਪੁਲੀਸ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਵਿੱਚ ਲੁਧਿਆਣਾ ਸ਼ਹਿਰ ਵਿੱਚ ਚੱਲ ਰਹੇ ਅਤੇ ਮੁਕੰਮਲ ਹੋਏ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ। ਇਹ ਕਮੇਟੀ ਵਿਕਾਸ ਪ੍ਰੋਜੈਕਟਾਂ ਦੇ ਸਥਾਨਾਂ ਦਾ ਦੌਰਾ ਵੀ ਕਰ ਸਕਦੀ ਹੈ। ਕਮੇਟੀ ਨੇ ਲੁਧਿਆਣਾ ਨਗਰ ਨਿਗਮ ਦੇ ਅਧਿਕਾਰੀਆਂ ਤੋਂ ਸਟਰੀਟ ਲਾਈਟਾਂ, ਸੀਵਰੇਜ ਆਦਿ ਦਾ ਰਿਕਾਰਡ ਮੰਗਿਆ ਹੈ।
ਇਸ ਮੀਟਿੰਗ ਵਿੱਚ ਹਿੱਸਾ ਲੈਣ ਲਈ ਚੰਡੀਗੜ੍ਹ ਤੋਂ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਵੀ ਆਏ ਹੋਏ ਹਨ। ਇਸ ਮੀਟਿੰਗ ਵਿੱਚ ਲੁਧਿਆਣਾ ਦੀ ਸਫਾਈ ਵਿਵਸਥਾ ਅਤੇ ਨਗਰ ਨਿਗਮ ਵੱਲੋਂ ਖਰੀਦੇ ਗਏ ਈ-ਰਿਕਸ਼ਾ ਅਤੇ ਟਰੈਕਟਰਾਂ ਸਬੰਧੀ ਵੀ ਜਵਾਬਦੇਹੀ ਮੰਗੀ ਜਾ ਰਹੀ ਹੈ।