Connect with us

ਪੰਜਾਬ ਨਿਊਜ਼

Breaking: ਦੇਰ ਰਾਤ ਪੰਜਾਬ ‘ਚ ਵੱਡਾ ਮੁਕਾਬਲਾ, ਅੰਨ੍ਹੇਵਾਹ ਚੱਲੀਆਂ ਗੋਲੀਆਂ

Published

on

ਤਰਨਤਾਰਨ: ਪੰਜਾਬ ਦੇ ਸਰਹੱਦੀ ਇਲਾਕੇ ਖੇਮਕਰਨ ਵਿੱਚ ਅੱਜ ਤੜਕੇ ਇੱਕ ਵੱਡਾ ਮੁਕਾਬਲਾ ਹੋਇਆ। ਇਸ ਦੌਰਾਨ ਵਿਦੇਸ਼ ਬੈਠੇ ਗੈਂਗਸਟਰ ਦੇ ਗੁੰਡਿਆਂ ਨੇ ਪੰਜਾਬ ਪੁਲਿਸ ਦੇ ਜਵਾਨਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਪੁਲਿਸ ਟੀਮ ਨੇ ਵੀ ਗੋਲੀਆਂ ਚਲਾਈਆਂ। ਇਸ ਦੌਰਾਨ ਦੋਵੇਂ ਮੁਲਜ਼ਮ ਗੋਲੀਆਂ ਨਾਲ ਜ਼ਖ਼ਮੀ ਹੋ ਗਏ ਅਤੇ ਪੁਲੀਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਪ੍ਰਕਾਸ਼ ਸਿੰਘ ਵਾਸੀ ਪਿੰਡ ਝੁੱਗੀਆਂ ਕਾਲੂ, ਜ਼ਿਲ੍ਹਾ ਤਰਨਤਾਰਨ ਅਤੇ ਪ੍ਰਭਦੀਪ ਸਿੰਘ ਉਰਫ਼ ਲਵ ਵਾਸੀ ਡਿੱਬੀਪੁਰ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ।ਇਹ ਦੋਵੇਂ ਵਿਦੇਸ਼ੀ ਗੈਂਗਸਟਰ ਪ੍ਰਭਦੀਪ ਸਿੰਘ ਉਰਫ਼ ਪ੍ਰਭ ਦਾਸੂਵਾਲ ਦੇ ਸਾਥੀ ਸਨ। ਦੋਵੇਂ ਬਦਮਾਸ਼ ਇਲਾਕੇ ਦੇ ਲੋਕਾਂ ਤੋਂ ਫਿਰੌਤੀ ਦੀ ਮੰਗ ਕਰਦੇ ਸਨ।ਜਾਣਕਾਰੀ ਅਨੁਸਾਰ ਅੱਜ ਸਵੇਰੇ ਪੁਲੀਸ ਪਾਰਟੀ ਨੇ ਨਾਕਾਬੰਦੀ ਕੀਤੀ ਹੋਈ ਸੀ। ਜਦੋਂ ਉਸ ਨੇ ਦੋਵਾਂ ਮੁਲਜ਼ਮਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਪੁਲੀਸ ਪਾਰਟੀ ’ਤੇ ਗੋਲੀਆਂ ਚਲਾ ਦਿੱਤੀਆਂ।ਪੁਲਿਸ ਪਾਰਟੀ ਨੇ ਵੀ ਜਵਾਬੀ ਕਾਰਵਾਈ ਕੀਤੀ। ਇਸ ਦੌਰਾਨ ਦੋਵੇਂ ਮੁਲਜ਼ਮਾਂ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ। ਪੁਲਸ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Facebook Comments

Trending