ਲੁਧਿਆਣਾ : ਮਹਾਂਨਗਰ ‘ਚ ਚੱਲ ਰਹੀਆਂ ਠੰਡੀਆਂ ਹਵਾਵਾਂ ਕਾਰਨ ਮੌਸਮ ਨੇ ਇਕ ਵਾਰ ਫਿਰ ਕਰਵਟ ਲੈ ਲਈ ਹੈ। ਵੀਰਵਾਰ ਸਵੇਰੇ ਇਕ ਵਾਰ ਫਿਰ ਆਸਮਾਨ ‘ਤੇ ਸੰਘਣੇ ਕਾਲੇ ਬੱਦਲ ਛਾਏ ਰਹੇ ਅਤੇ ਤੇਜ਼ ਰਫਤਾਰ ਨਾਲ ਚੱਲ ਰਹੀਆਂ ਠੰਡੀਆਂ ਹਵਾਵਾਂ ਨੇ ਸ਼ਹਿਰ ਵਾਸੀਆਂ ਨੂੰ ਠੰਡ ਦਾ ਅਹਿਸਾਸ ਕਰਵਾ ਦਿੱਤਾ ਹੈ।
ਅਜਿਹੇ ‘ਚ ਬਦਲਦੇ ਮੌਸਮ ਤੋਂ ਬਚਾਅ ਲਈ ਲੋਕਾਂ ਨੇ ਇਕ ਵਾਰ ਫਿਰ ਗਰਮ ਕੱਪੜੇ ਕੱਢ ਕੇ ਪਹਿਨ ਲਏ ਹਨ ਤਾਂ ਜੋ ਲਗਾਤਾਰ ਪੈ ਰਹੀ ਠੰਡ ਅਤੇ ਗਰਮੀ ਕਾਰਨ ਉਨ੍ਹਾਂ ਦੀ ਸਿਹਤ ਖਰਾਬ ਨਾ ਹੋਵੇ। ਤਾਜ਼ਾ ਅੱਪਡੇਟ ਨੂੰ ਧਿਆਨ ‘ਚ ਰੱਖਦੇ ਹੋਏ ਮੌਸਮ ਵਿਭਾਗ ਨੇ ਵੀ ਭਾਰੀ ਮੀਂਹ ਅਤੇ ਠੰਡੀਆਂ ਹਵਾਵਾਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।
ਦੂਜੇ ਪਾਸੇ ਮੌਸਮ ਵਿਭਾਗ ਨੇ ਅੱਜ ਸੂਬੇ ਦੇ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਐੱਸ.ਏ.ਐੱਸ. ਨਗਰ ਅਤੇ ਫਤਿਹਗੜ੍ਹ ਸਾਹਿਬ ‘ਚ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਤਰਨਤਾਰਨ, ਫ਼ਿਰੋਜ਼ਪੁਰ, ਪਟਿਆਲਾ, ਫ਼ਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ ਅਤੇ ਮਾਨਸਾ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਅੱਜ ਸੂਬੇ ‘ਚ ਤੇਜ਼ ਹਵਾਵਾਂ ਦੇ ਨਾਲ-ਨਾਲ ਕੁਝ ਥਾਵਾਂ ‘ਤੇ ਗੜਿਆਂ ਦੇ ਨਾਲ-ਨਾਲ ਬਾਰਿਸ਼ ਵੀ ਹੋ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੌਸਮ ਦਾ ਇਹ ਪੈਟਰਨ 1 ਮਾਰਚ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ।ਭਾਰਤੀ ਮੌਸਮ ਵਿਗਿਆਨ ਕੇਂਦਰ ਨੇ 26 ਤੋਂ 28 ਫਰਵਰੀ ਤੱਕ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਹੈ। ਇਸੇ ਤਰ੍ਹਾਂ 1 ਮਾਰਚ ਨੂੰ ਵੀ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ।