Connect with us

ਪੰਜਾਬ ਨਿਊਜ਼

ਲੁਧਿਆਣਾ ਪੁਲਿਸ ਦਾ ਵੱਡਾ ਐਲਾਨ, ਦਿੱਤਾ ਜਾਵੇਗਾ 5 ਲੱਖ ਦਾ ਇਨਾਮ, ਜਾਣੋ ਕਿਉਂ…

Published

on

ਲੁਧਿਆਣਾ : ਸਰਾਭਾ ਨਗਰ ਸਥਿਤ ਸ਼੍ਰੀ ਸ਼ੀਤਲਾ ਮਾਤਾ ਮੰਦਰ ‘ਚ ਹੋਈ ਚੋਰੀ ਅਤੇ ਬੇਅਦਬੀ ਦੇ ਮਾਮਲੇ ‘ਚ ਪੁਲਸ ਨੂੰ ਅਜੇ ਤੱਕ ਕੋਈ ਠੋਸ ਸਬੂਤ ਨਹੀਂ ਮਿਲਿਆ ਹੈ। ਇਸ ਲਈ ਪੁਲੀਸ ਨੇ ਇੱਕ ਪੋਸਟਰ ਜਾਰੀ ਕਰਕੇ ਐਲਾਨ ਕੀਤਾ ਹੈ ਕਿ ਮੁਲਜ਼ਮ ਬਾਰੇ ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ ਅਤੇ ਉਸ ਦਾ ਨਾਂ ਵੀ ਗੁਪਤ ਰੱਖਿਆ ਜਾਵੇਗਾ।

ਪੁਲਿਸ ਨੇ ਇਹ ਪੋਸਟ ਆਪਣੇ ਸੋਸ਼ਲ ਪੇਜ ‘ਤੇ ਸ਼ੇਅਰ ਕੀਤੀ ਹੈ ਅਤੇ ਮੌਕੇ ਤੋਂ ਮਿਲੇ ਸੀਸੀਟੀਵੀ ਫੁਟੇਜ ਵੀ ਪੋਸਟ ਕੀਤੀ ਹੈ।ਜ਼ਿਕਰਯੋਗ ਹੈ ਕਿ ਬੀਆਰਐਸ ਨਗਰ ਸਥਿਤ ਸ਼੍ਰੀ ਸ਼ੀਤਲਾ ਮਾਤਾ ਮੰਦਰ ਦੇ ਤਾਲੇ ਤੋੜ ਕੇ 6 ਜਨਵਰੀ ਦੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਨੇ ਅੰਦਰ ਦਾਖਲ ਹੋ ਕੇ ਸੋਨੇ-ਚਾਂਦੀ ਦੇ ਗਹਿਣੇ ਚੋਰੀ ਕਰ ਲਏ ਸਨ ਅਤੇ ਸ਼ਿਵਲਿੰਗ ਦੀ ਭੰਨ-ਤੋੜ ਕੀਤੀ ਸੀ।ਜਿਸ ਤੋਂ ਬਾਅਦ ਮੰਦਰ ਕਮੇਟੀ ਨੇ ਪ੍ਰਦਰਸ਼ਨ ਕਰਕੇ ਸੜਕ ਜਾਮ ਕਰ ਦਿੱਤੀ। ਫਿਰ ਪੁਲੀਸ ਨੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦਾ ਭਰੋਸਾ ਦੇ ਕੇ ਲੋਕਾਂ ਨੂੰ ਸ਼ਾਂਤ ਕੀਤਾ।

Facebook Comments

Trending