ਤਰਨਤਾਰਨ: ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਮੁਹੱਲਾ ਮੁਰਾਦਪੁਰ ਵਿੱਚ ਪੁਲਿਸ ਨੇ ਆਪ੍ਰੇਸ਼ਨ ਕਾਸੋ ਸ਼ੁਰੂ ਕੀਤਾ ਹੈ। ਆਪ੍ਰੇਸ਼ਨ ਕਾਸੋ ਐਕਸ਼ਨ ਡੀ.ਆਈ.ਜੀ. ਹਰਮਨਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਕੀਤਾ ਜਾ ਰਿਹਾ ਹੈ।ਇਸ ਦੌਰਾਨ ਪੁਲੀਸ ਟੀਮ ਵੱਲੋਂ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਲਈ ਗਈ। ਅਹਿਮ ਥਾਵਾਂ ‘ਤੇ ਵੀ ਜਾਂਚ ਕੀਤੀ ਜਾ ਰਹੀ ਹੈ। ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਵੀ ਦੇਖਣ ਨੂੰ ਮਿਲਿਆ।
ਇਸ ਦੌਰਾਨ ਨਸ਼ਾ ਪ੍ਰਭਾਵਿਤ ਇਲਾਕਿਆਂ ‘ਚ ਛਾਪੇਮਾਰੀ ਕਰਕੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ, ਉਥੇ ਹੀ ਵਾਹਨਾਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੇ ਨਸ਼ੇ ਦੇ ਪੈਸੇ ਨਾਲ ਆਪਣੀਆਂ ਜਾਇਦਾਦਾਂ ਬਣਾਈਆਂ ਹਨ ਅਤੇ ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਦੀਆਂ ਸਪੱਸ਼ਟ ਹਦਾਇਤਾਂ ਹਨ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਾ ਜਾਵੇ।