Connect with us

ਪੰਜਾਬ ਨਿਊਜ਼

ਪੰਜਾਬ ਦੇ ਕਿਸਾਨ ਵੱਡੀ ਮੁਸੀਬਤ ‘ਚ ! ਹੁਣ ਇਹ ਕੀਤਾ ਵੱਡਾ ਐਲਾਨ

Published

on

ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ (ਖੋਸਾ) ਨੇ ਪੰਜਾਬ ਵਿੱਚ ਹਾਲ ਹੀ ਵਿੱਚ ਪਏ ਭਾਰੀ ਮੀਂਹ ਅਤੇ ਮਿੱਟੀ ਦੇ ਢੇਰਾਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ’ਤੇ ਚਿੰਤਾ ਪ੍ਰਗਟਾਈ ਹੈ। ਜਥੇਬੰਦੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਤੁਰੰਤ ਪ੍ਰਭਾਵਿਤ ਇਲਾਕਿਆਂ ਦੀ ਗਿਰਦਾਵਰੀ ਕਰਵਾਈ ਜਾਵੇ ਅਤੇ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।ਭਾਰਤੀ ਕਿਸਾਨ ਯੂਨੀਅਨ (ਖੋਸਾ) ਦੇ ਕੌਮੀ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਅਤੇ ਸੂਬਾ ਪ੍ਰੈਸ ਸਕੱਤਰ ਮੰਗਲ ਸਿੰਘ ਸੰਧੂ ਸ਼ਾਹਵਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਣਕ, ਮਟਰ ਅਤੇ ਹੋਰ ਸਬਜ਼ੀਆਂ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ,
ਪਰ ਮੁੱਖ ਮੰਤਰੀ ਜਾਂ ਖੇਤੀਬਾੜੀ ਮੰਤਰੀ ਵੱਲੋਂ ਕੋਈ ਸਪੱਸ਼ਟ ਬਿਆਨ ਨਹੀਂ ਆਇਆ, ਜੋ ਕਿ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਦੱਬੇ ਹੋਏ ਹਨ ਅਤੇ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਰਹੇ ਹਨ, ਜਿਸ ਕਾਰਨ ਇਹ ਮਸਲਾ ਗੰਭੀਰ ਹੋ ਗਿਆ ਹੈ।

ਸੀਨੀਅਰ ਮੀਤ ਪ੍ਰਧਾਨ ਫਤਿਹ ਸਿੰਘ ਕੋਟ ਕਰੋੜ ਅਤੇ ਸੂਬਾ ਮੀਤ ਪ੍ਰਧਾਨ ਜਸਵੀਰ ਸਿੰਘ ਝਾਮਕਾ ਨੇ ਵੀ ਸਰਕਾਰ ਤੋਂ ਪ੍ਰਭਾਵਿਤ ਜ਼ਿਲ੍ਹਿਆਂ ਦੀ ਤੁਰੰਤ ਜਾਂਚ ਕਰਕੇ ਮੁਆਵਜ਼ਾ ਜਾਰੀ ਕਰਨ ਦੀ ਮੰਗ ਕੀਤੀ।ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਭਾਰਤੀ ਕਿਸਾਨ ਯੂਨੀਅਨ (ਖੋਸਾ) ਹੋਰ ਕਿਸਾਨ ਜਥੇਬੰਦੀਆਂ ਨੂੰ ਨਾਲ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਵੱਡਾ ਸੰਘਰਸ਼ ਵਿੱਢੇਗੀ।

ਇਸ ਸਬੰਧੀ ਰੱਖੀ ਮੀਟਿੰਗ ਵਿੱਚ ਕੁਲਵਿੰਦਰ ਸਿੰਘ ਰਟੌਲ (ਸੂਬਾ ਆਗੂ), ਕ੍ਰਿਪਾਲ ਸਿੰਘ ਚੂਚਕ (ਜ਼ਿਲ੍ਹਾ ਪ੍ਰੈਸ ਸਕੱਤਰ), ਬਲਰਾਜ ਸਿੰਘ ਸਿੱਧੂ (ਜ਼ਿਲ੍ਹਾ ਕਮੇਟੀ ਮੈਂਬਰ), ਗੁਰੂ ਸਿੰਘ ਮੱਲੋਕੇ (ਬਲਾਕ ਆਗੂ), ਬਲਜਿੰਦਰ ਸਿੰਘ ਸੰਧੂ ਸ਼ਾਹ ਵਾਲਾ (ਬਲਾਕ ਆਗੂ),ਲਖਬੀਰ ਸਿੰਘ ਸੰਧੂ (ਲੰਬਰਦਾਰ, ਸਲਾਹਕਾਰ, ਜ਼ੀਰਾ), ਕੋਰਾ ਸਿੰਘ ਸੰਧੂ (ਬਲਾਕ ਮੈਂਬਰ), ਮਨਜਿੰਦਰ ਸਿੰਘ ਸੰਧੂ (ਮੈਂਬਰ), ਡਾ: ਮਨਜੀਤ ਸਿੰਘ ਮਲੋਕੇ, ਕੁਲਦੀਪ ਸਿੰਘ, ਮੇਜਰ ਸਿੰਘ ਮਲੋਕੇ ਅਤੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ |

Facebook Comments

Trending