Connect with us

ਲੁਧਿਆਣਾ ਨਿਊਜ਼

ਲੁਧਿਆਣਾ ਵਾਸੀਆਂ ਲਈ ਨਵੀਂ ਮੁਸੀਬਤ, ਦੁਪਹਿਰ 12 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ ਮੁਸ਼ਕਿਲਾਂ : ਪੜ੍ਹੋ ਖ਼ਬਰ

Published

on

ਲੁਧਿਆਣਾ: ਲੁਧਿਆਣਾ ਦੇ ਲੋਕਾਂ ਲਈ ਵੱਡੀ ਖਬਰ ਆਈ ਹੈ। ਦਰਅਸਲ ਲੁਧਿਆਣਾ ਦੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਜਾਣਕਾਰੀ ਦਿੰਦਿਆਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਸਿਟੀ ਵੈਸਟ ਡਵੀਜ਼ਨ ਅਧੀਨ ਪੈਂਦੇ ਛਾਉਣੀ ਮੁਹੱਲੇ ਸਥਿਤ ਪਾਵਰ ਹਾਊਸ ਵਿਖੇ ਤਾਇਨਾਤ ਐਸ.ਡੀ.ਓ ਸ਼ਿਵ ਕੁਮਾਰ ਨੇ ਦੱਸਿਆ ਕਿ 8 ਮਾਰਚ ਨੂੰ ਇਲਾਕੇ ਦੀਆਂ ਬਿਜਲੀ ਲਾਈਨਾਂ ਦੀ ਜ਼ਰੂਰੀ ਮੁਰੰਮਤ ਕਾਰਨ 11 ਕੇ.ਵੀ ਦਾਣਾ ਮੰਡੀ ਫੀਡਰ, 11 ਕੇ.ਵੀ ਨਹਿਰੂ ਵਿਹਾਰ, 11 ਕੇਵੀ ਕਰਾਊਨ ਫੀਡਰ, 14 ਕੇ.ਵੀ ਵੀ ਅੰਬੇਡਕਰ ਨਗਰ ਫੀਡਰ ‘ਤੇ ਇਹਤਿਆਤ ਵਜੋਂ ਦੁਪਹਿਰ 12 ਵਜੇ ਤੋਂ ਸ਼ਾਮ 6 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ।

ਜਿਸ ਕਾਰਨ ਉਪਰੋਕਤ ਸਾਰੇ ਖੇਤਰਾਂ ਵਿੱਚ ਬਿਜਲੀ ਸਪਲਾਈ ਪ੍ਰਣਾਲੀ ਪ੍ਰਭਾਵਿਤ ਹੋਵੇਗੀ। ਸ਼ਿਵ ਕੁਮਾਰ ਨੇ ਦੱਸਿਆ ਕਿ ਇਸ ਦੌਰਾਨ 11 ਕੇਵੀ ਕੁਤਬੇਵਾਲ ਫੀਡਰ ਨਾਲ ਸਬੰਧਤ ਖੇਤਰਾਂ ਵਿੱਚ ਬਿਜਲੀ ਦੀਆਂ ਤਾਰਾਂ ਦਾ ਨਵਾਂ ਨੈੱਟਵਰਕ ਵਿਛਾਉਣ ਕਾਰਨ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਬਿਜਲੀ ਬੰਦ ਰਹੇਗੀ।ਉਨ੍ਹਾਂ ਇਲਾਕਾ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਘਾਟ ‘ਤੇ ਅਫਸੋਸ ਪ੍ਰਗਟ ਕਰਦਿਆਂ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ |

Facebook Comments

Trending