Connect with us

ਪੰਜਾਬ ਨਿਊਜ਼

ਪੰਜਾਬ ਦੇ ਪੈਨਸ਼ਨਰਾਂ ਲਈ ਵੱਡੀ ਖਬਰ, ਮਾਨ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ

Published

on

ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਨੇ ਜਨਵਰੀ 2025 ਤੱਕ 22.64 ਲੱਖ ਬਜ਼ੁਰਗਾਂ ਨੂੰ 3708.57 ਕਰੋੜ ਰੁਪਏ ਦੀ ਪੈਨਸ਼ਨ ਵੰਡੀ ਹੈ। ਇਹ ਜਾਣਕਾਰੀ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕੁੱਲ 34.09 ਲੱਖ ਲਾਭਪਾਤਰੀ ਹਨ, ਜਿਨ੍ਹਾਂ ਵਿੱਚ ਬਜ਼ੁਰਗ, ਅੰਗਹੀਣ, ਵਿਧਵਾਵਾਂ, ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ।ਸੂਬਾ ਸਰਕਾਰ ਨੇ ਬੁਢਾਪਾ ਪੈਨਸ਼ਨ ਸਕੀਮ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਲਈ 5924.50 ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜਿਸ ਵਿੱਚ ਸਾਲ 2025 ਲਈ ਬੁਢਾਪਾ ਪੈਨਸ਼ਨ ਲਈ 4000 ਕਰੋੜ ਰੁਪਏ ਰੱਖੇ ਗਏ ਹਨ।

ਡਾ: ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੈਨਸ਼ਨ ਫੰਡ ਦੀ ਬਕਾਇਆ ਰਾਸ਼ੀ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਲਾਭਪਾਤਰੀਆਂ ਤੱਕ ਪਹੁੰਚਾਈ ਜਾਵੇ।ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪੈਨਸ਼ਨ ਦੀ ਅਦਾਇਗੀ ਵਿੱਚ ਕੋਈ ਦੇਰੀ ਹੋਈ ਤਾਂ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਬਜ਼ੁਰਗ ਸਾਡੀ ਵਿਰਾਸਤ ਹਨ ਅਤੇ ਉਨ੍ਹਾਂ ਦੀ ਪੈਨਸ਼ਨ ਸਮੇਂ ਸਿਰ ਅਦਾ ਕਰਨੀ ਯਕੀਨੀ ਬਣਾਈ ਜਾਵੇਗੀ।

 

Facebook Comments

Trending