ਪੰਜਾਬ ਨਿਊਜ਼
ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਲਈ ਵੱਡੀ ਖਬਰ, ਨਵੇਂ ਹੁਕਮ ਜਾਰੀ
Published
1 month agoon
By
Lovepreet
ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗੀ ਅਧਿਕਾਰੀਆਂ ਨੂੰ ਸੂਬੇ ਦੇ ਹਰ ਰੂਟ ‘ਤੇ ਸਰਕਾਰੀ ਬੱਸ ਸੇਵਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਲਾਲਜੀਤ ਸਿੰਘ ਭੁੱਲਰ, ਪੰਜਾਬ ਰੋਡਵੇਜ਼/ਪਨਬੱਸ, ਪੀ.ਆਰ.ਟੀ.ਸੀ. ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਵੀਆਂ ਬੱਸਾਂ ਦੀ ਖਰੀਦ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ।
ਉਨ੍ਹਾਂ ਕਿਹਾ ਕਿ ਵਿਭਾਗਾਂ ਵੱਲੋਂ ਮਿੱਥੇ ਗਏ ਟੀਚਿਆਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ ਅਤੇ ਸਰਕਾਰੀ ਮਾਲੀਆ ਵਧਾਉਣ ਲਈ ਠੋਸ ਕਦਮ ਚੁੱਕੇ ਜਾਣ। ਦਿੱਲੀ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨੂੰ ਘੱਟ ਕਰਨ ਲਈ ਭੁੱਲਰ ਨੇ ਦਿੱਲੀ ਹਵਾਈ ਅੱਡੇ ’ਤੇ ਹੀ ਬੀ.ਐਸ. 6 ਬੱਸਾਂ ਚਲਾਉਣ ਸਬੰਧੀ ਦਿਸ਼ਾ-ਨਿਰਦੇਸ਼ਾਂ ਤਹਿਤ ਨਵੀਆਂ ਬੀ.ਐਸ.6 ਬੱਸਾਂ ਦੀ ਖਰੀਦ ਲਈ ਲੋੜੀਂਦੇ ਕਦਮ ਚੁੱਕਣ ਦੇ ਵੀ ਆਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਉਨ੍ਹਾਂ ਨਵੀਆਂ ਬੱਸਾਂ ਦੀ ਖਰੀਦ ਲਈ ਟੈਂਡਰ ਜਲਦੀ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਕੈਬਨਿਟ ਮੰਤਰੀ ਨੇ ਸੂਬੇ ਦੇ ਬੱਸ ਸਟੈਂਡਾਂ ਦੀ ਸਾਂਭ-ਸੰਭਾਲ ਅਤੇ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਜਨਤਕ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ ਅਤੇ ਸੇਵਾ ਪ੍ਰਦਾਨ ਨੂੰ ਸਮਾਂਬੱਧ ਢੰਗ ਨਾਲ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਪੀ.ਆਰ.ਟੀ.ਸੀ ਵਾਈਸ ਚੇਅਰਮੈਨ ਬਲਵਿੰਦਰ ਸਿੰਘ, ਵਧੀਕ ਮੁੱਖ ਸਕੱਤਰ (ਟਰਾਂਸਪੋਰਟ) ਡੀ.ਕੇ. ਜਸਪ੍ਰੀਤ ਸਿੰਘ ਐੱਸ.ਡੀ. ਪਨਬੱਸ ਰਾਜੀਵ ਕੁਮਾਰ ਗੁਪਤਾ ਸਮੇਤ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
You may like
-
ਪੰਜਾਬ ਦੇ ਡਾਕਟਰਾਂ ਲਈ ਸਰਕਾਰ ਦਾ ਵੱਡਾ ਐਲਾਨ, 13 ਮਈ ਆਖਰੀ ਤਾਰੀਖ…
-
ਮੁੱਖ ਮੰਤਰੀ ਮਾਨ ਨੇ ਇੱਕ ਮਹੀਨੇ ਵਿੱਚ ਤੀਜੀ ਵਾਰ ਬੁਲਾਈ ਕੈਬਨਿਟ ਮੀਟਿੰਗ
-
ਵਿਆਹ ਦੇ 5 ਮਹੀਨਿਆਂ ਬਾਅਦ, ਪਤਨੀ ਨੇ ਆਪਣੇ ਫੌਜੀ ਪਤੀ ਤੋਂ ਤੰਗ ਆ ਕੇ ਚੁੱਕਿਆ ਇਹ ਕਦਮ…..
-
ਪੰਜਾਬ ਵਿੱਚ ਦੁਕਾਨਾਂ ਬੰਦ! ਲੋਕ ਸੜਕਾਂ ‘ਤੇ ਉਤਰੇ… ਪੜ੍ਹੋ ਪੂਰੀ ਖ਼ਬਰ
-
ਪੰਜਾਬ ‘ਚ ਭਾਰੀ ਗਰਮੀ, ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਘਰੋਂ ਨਿਕਲਣਾ ਮੁਸ਼ਕਲ, ਮੌਸਮ ਦੀ ਪੂਰੀ ਭਵਿੱਖਬਾਣੀ ਪੜ੍ਹੋ…
-
ਪਹਿਲਗਾਮ ਹਮਲੇ ਤੋਂ ਬਾਅਦ ਪੰਜਾਬ ਹਾਈ ਅਲਰਟ ‘ਤੇ, ਅਧਿਕਾਰੀਆਂ ਨੂੰ ਦਿੱਤੇ ਸਖ਼ਤ ਆਦੇਸ਼