ਆਦਮਪੁਰ: ਪੰਜਾਬ ਵਾਸੀਆਂ ਲਈ ਅਹਿਮ ਖ਼ਬਰ ਹੈ। ਇਸ ਤਹਿਤ ਆਦਮਪੁਰ ਸ਼ਹਿਰ ਅੰਦਰਲੇ ਰਿਹਾਇਸ਼ੀ, ਵਪਾਰਕ, ਵਿਦਿਅਕ ਅਦਾਰਿਆਂ ਸਮੇਤ ਹੋਰ ਅਦਾਰਿਆਂ ਨਾਲ ਸਬੰਧਤ ਜਾਇਦਾਦਾਂ ’ਤੇ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 31 ਮਾਰਚ ਰੱਖੀ ਗਈ ਹੈ।
ਨਗਰ ਕੌਂਸਲ ਪ੍ਰਧਾਨ ਦਰਸ਼ਨ ਸਿੰਘ ਕੜਵਲ ਅਤੇ ਈ.ਓ. ਰਾਮਜੀਤ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਨੇ ਅਜੇ ਤੱਕ ਪ੍ਰਾਪਰਟੀ ਟੈਕਸ ਜਮ੍ਹਾ ਨਹੀਂ ਕਰਵਾਇਆ ਹੈ, ਉਹ 31 ਮਾਰਚ ਤੱਕ ਆਪਣਾ ਪ੍ਰਾਪਰਟੀ ਟੈਕਸ ਹਰ ਹਾਲਤ ‘ਚ ਜਮ੍ਹਾ ਕਰਵਾ ਦੇਣ ਤਾਂ ਜੋ ਬਾਅਦ ‘ਚ ਪ੍ਰਾਪਰਟੀ ਟੈਕਸ ‘ਤੇ ਲੱਗਣ ਵਾਲੇ ਜੁਰਮਾਨੇ ਅਤੇ ਵਿਆਜ ਤੋਂ ਬਚ ਸਕਣ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਪ੍ਰਾਪਰਟੀ ਦਾ ਟੈਕਸ 31 ਮਾਰਚ ਤੱਕ ਜਮ੍ਹਾ ਨਹੀਂ ਕਰਵਾਇਆ ਗਿਆ, ਉਨ੍ਹਾਂ ਨੂੰ ਸੀਲ ਕਰਕੇ ਉਸਾਰੀ ਕਰਵਾਈ ਜਾ ਸਕਦੀ ਹੈ। ਈ.ਓ. ਅਤੇ ਪ੍ਰਧਾਨ ਕਰਵਲ ਨੇ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਲਈ ਪ੍ਰਾਪਰਟੀ ਟੈਕਸ ਜਮਾਂ ਕਰਵਾਉਣ ਲਈ ਨਗਰ ਕੌਂਸਲ ਦਫ਼ਤਰ ਆਦਮਪੁਰ ਸਰਕਾਰੀ ਛੁੱਟੀ ਵਾਲੇ ਦਿਨ ਵੀ ਖੁੱਲ੍ਹਾ ਰਹੇਗਾ।ਇਸ ਦੇ ਲਈ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੀ ਜਾਇਦਾਦ ਨਾਲ ਸਬੰਧਤ ਪ੍ਰਾਪਰਟੀ ਟੈਕਸ ਸਮੇਂ ਸਿਰ ਜਮ੍ਹਾ ਕਰਵਾਉਣ।