Connect with us

ਪੰਜਾਬ ਨਿਊਜ਼

ਪੰਜਾਬ ਦੀਆਂ ਪੰਚਾਇਤਾਂ ਨੇ ਕੀਤਾ ਵੱਡਾ ਐਲਾਨ, 715 ਪਿੰਡਾਂ ‘ਚ ਸਰਬਸੰਮਤੀ ਨਾਲ ਲਿਆ ਫੈਸਲਾ

Published

on

ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਜੰਗ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਜ਼ਿਲ੍ਹੇ ਦੀਆਂ 715 ਪੰਚਾਇਤਾਂ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਐਲਾਨ ਕੀਤਾ ਕਿ ਪੰਚਾਇਤਾਂ ਨਸ਼ਾ ਵੇਚਣ, ਲੁੱਟ-ਖੋਹ ਕਰਨ ਜਾਂ ਕੋਈ ਅਪਰਾਧ ਕਰਨ ਵਾਲੇ ਕਿਸੇ ਵੀ ਵਿਅਕਤੀ ਦਾ ਸਾਥ ਦੇਣ ਲਈ ਪੁਲੀਸ ਕੋਲ ਨਹੀਂ ਜਾਣਗੀਆਂ।

ਇਸ ਸਬੰਧੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਜਿਨ੍ਹਾਂ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਪੰਚਾਇਤਾਂ ਦਾ ਸਹਿਯੋਗ ਲੈਣ ਲਈ ਭੇਜਿਆ, ਨੇ ਇਹ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਚਾਇਤਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਅਸੀਂ ਪੰਜਾਬ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨਾ ਹੈ ਤਾਂ ਸਭ ਤੋਂ ਪਹਿਲਾਂ ਸਾਨੂੰ ਆਪਣੇ ਪਿੰਡਾਂ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨਾ ਹੋਵੇਗਾ।ਇਸ ਲਈ ਇਹ ਜ਼ਰੂਰੀ ਹੈ ਕਿ ਤੁਸੀਂ ਅਜਿਹੇ ਲੋਕਾਂ ਦੇ ਸਮਰਥਨ ਵਿੱਚ ਪੁਲਿਸ ਕੋਲ ਨਾ ਜਾਓ, ਸਗੋਂ ਪੁਲਿਸ ਨੂੰ ਅਜਿਹੇ ਲੋਕਾਂ ਨਾਲ ਲੜਨ ਲਈ ਪ੍ਰੇਰਿਤ ਕਰੋ ਅਤੇ ਨਸ਼ਾ ਖਤਮ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਲਓ।

ਉਨ੍ਹਾਂ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਜ਼ਿਲ੍ਹੇ ਦੀਆਂ ਕੁੱਲ 860 ਪੰਚਾਇਤਾਂ ਵਿੱਚੋਂ 715 ਪੰਚਾਇਤਾਂ ਨੇ ਨਸ਼ਿਆਂ ਖ਼ਿਲਾਫ਼ ਜੰਗ ਦਾ ਬਿਗਲ ਵਜਾਉਂਦੇ ਹੋਏ ਉਨ੍ਹਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।ਅਜਨਾਲਾ ਬਲਾਕ ਵਿੱਚ 64, ਅਟਾਰੀ ਵਿੱਚ 52, ਚੋਗਾਵਾਂ ਵਿੱਚ 90, ਹਰਸ਼ਾ ਛੀਨਾ ਵਿੱਚ 64, ਜੰਡਿਆਲਾ ਵਿੱਚ 48, ਮਜੀਠਾ ਵਿੱਚ 95, ਰਮਦਾਸ ਵਿੱਚ 60, ਰਈਆ ਵਿੱਚ 87, ਤਰਸਿੱਕਾ ਵਿੱਚ 83 ਅਤੇ ਵੇਰਕਾ ਵਿੱਚ 72 ਪੰਚਾਇਤਾਂ ਨੇ ਨਸ਼ਿਆਂ ਖ਼ਿਲਾਫ਼ ਮਤੇ ਪਾਸ ਕੀਤੇ ਹਨ।

Facebook Comments

Trending