Connect with us

ਪੰਜਾਬ ਨਿਊਜ਼

MP ਹਰਭਜਨ ਸਿੰਘ ਦਾ ਜਲੰਧਰ ਲਈ ਸ਼ਲਾਘਾਯੋਗ ਕਦਮ, ਦਿੱਤੀ ਇਹ ਵੱਡੀ ਸਹੂਲਤ

Published

on

ਜਲੰਧਰ : ਰਾਜ ਸਭਾ ਮੈਂਬਰ ਅਤੇ ਕ੍ਰਿਕਟਰ ਹਰਭਜਨ ਸਿੰਘ ਨੇ ਆਪਣੇ ਐੱਮ. ਲਾਡ ਫੰਡ ਵਿੱਚੋਂ 3 ਐਂਬੂਲੈਂਸਾਂ ਸਿਵਲ ਸਰਜਨ ਦਫ਼ਤਰ ਅਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੂੰ ਦਾਨ ਕੀਤੀਆਂ। ਇਨ੍ਹਾਂ ਐਂਬੂਲੈਂਸਾਂ ਦੀ ਵਰਤੋਂ ਜ਼ਿਲ੍ਹੇ ਵਿੱਚ ਮਰੀਜ਼ਾਂ ਨੂੰ ਲਿਜਾਣ ਅਤੇ ਉਨ੍ਹਾਂ ਦੇ ਤੁਰੰਤ ਇਲਾਜ ਨੂੰ ਯਕੀਨੀ ਬਣਾਉਣ ਲਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੰਸਦ ਮੈਂਬਰ ਹਰਭਜਨ ਸਿੰਘ ਨੇ ਅੰਗਹੀਣਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੂੰ ਬੈਟਰੀ ਨਾਲ ਚੱਲਣ ਵਾਲੀਆਂ 5 ਵ੍ਹੀਲ ਚੇਅਰਾਂ ਵੀ ਦਿੱਤੀਆਂ। ਐਮ.ਪੀ ਅਤੇ ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਐਂਬੂਲੈਂਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਸੰਸਦ ਮੈਂਬਰ ਹਰਭਜਨ ਸਿੰਘ ਨੇ ਦੱਸਿਆ ਕਿ ਇਨ੍ਹਾਂ 5 ਐਂਬੂਲੈਂਸਾਂ ਵਿੱਚੋਂ 2 ਐਂਬੂਲੈਂਸ ਸਿਵਲ ਸਰਜਨ ਦਫਤਰ ਨੂੰ ਅਤੇ 1 ਐਂਬੂਲੈਂਸ ਰੈੱਡ ਕਰਾਸ ਸੁਸਾਇਟੀ ਨੂੰ ਦਿੱਤੀ ਗਈ ਹੈ।ਇਹ ਐਂਬੂਲੈਂਸ ਮਰੀਜ਼ਾਂ ਨੂੰ ਜਲਦੀ ਅਤੇ ਸੁਰੱਖਿਅਤ ਢੰਗ ਨਾਲ ਹਸਪਤਾਲ ਲਿਜਾਣ ਵਿੱਚ ਮਦਦ ਕਰਨਗੀਆਂ। ਉਨ੍ਹਾਂ ਭਵਿੱਖ ਵਿੱਚ ਵੀ ਜ਼ਿਲ੍ਹੇ ਦੇ ਲੋਕਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ ਅਤੇ ਕਿਹਾ ਕਿ ਉਹ ਜਨਤਾ ਦੀ ਸੇਵਾ ਲਈ ਹਮੇਸ਼ਾ ਤਤਪਰ ਹਨ।

ਇਸ ਉਪਰਾਲੇ ਲਈ ਸੰਸਦ ਮੈਂਬਰ ਦਾ ਧੰਨਵਾਦ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਮਰੀਜ਼ ਜਾਂ ਦੁਰਘਟਨਾ ਪੀੜਤ ਨੂੰ ਐਂਬੂਲੈਂਸ ਰਾਹੀਂ ਸਮੇਂ ਸਿਰ ਹਸਪਤਾਲ ਪਹੁੰਚਾਉਣ ਨਾਲ ਕੀਮਤੀ ਜਾਨ ਬਚਾਈ ਜਾ ਸਕਦੀ ਹੈ।ਵਰਨਣਯੋਗ ਹੈ ਕਿ ਮੁਹੱਲਾ ਸਰਾਂ ਤਹਿਸੀਲ ਨਕੋਦਰ ਦੇ ਜਗਦੀਸ਼, ਪਿੰਡ ਮਾਲੋਵਾਲ ਦੀ ਸੁਖਜੀਤ ਕੌਰ, ਬਸਤੀ ਬਾਵਾ ਖੇਲ ਦੇ ਜਸਵੀਰ ਸਿੰਘ, ਪਿੰਡ ਸਿੰਦਰ ਦੇ ਅਮਰੀਕ ਸਿੰਘ ਅਤੇ ਪਿੰਡ ਕੰਗ ਕਲਾਂ ਦੇ ਯਾਦਵਿੰਦਰ ਸਿੰਘ ਨੂੰ ਇਨ੍ਹਾਂ ਵ੍ਹੀਲ ਚੇਅਰਾਂ ਦਾ ਲਾਭ ਮਿਲੇਗਾ। ਇਸ ਮੌਕੇ ਸਿਵਲ ਸਰਜਨ ਡਾ: ਗੁਰਮੀਤ ਲਾਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ-ਕਮ-ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮਨਜਿੰਦਰ ਸਿੰਘ ਤੇ ਹੋਰ ਹਾਜ਼ਰ ਸਨ |

 

Facebook Comments

Trending