Connect with us

ਪੰਜਾਬ ਨਿਊਜ਼

ਪੰਜਾਬ ਦੀ ਕੇਂਦਰੀ ਜੇਲ ‘ਚ ਕੈਦੀਆਂ ਦੇ ਗੁੱਟਾਂ ‘ਚ ਝੜਪ, ਪੜ੍ਹੋ ਖ਼ਬਰ

Published

on

ਲੁਧਿਆਣਾ : ਤਾਜਪੁਰ ਰੋਡ ‘ਤੇ ਸਥਿਤ ਕੇਂਦਰੀ ਜੇਲ੍ਹ ‘ਚ ਕੈਦੀਆਂ ਦੇ ਧੜਿਆਂ ਵਿਚਾਲੇ ਖੂਨੀ ਝੜਪ ਹੋਣ ਕਾਰਨ ਇਕ ਕੈਦੀ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ।ਸਿਵਲ ਹਸਪਤਾਲ ਵਿਖੇ ਜ਼ਖਮੀ ਹਰਸ਼ਦੀਪ ਸਿੰਘ ਨੇ ਦੱਸਿਆ ਕਿ ਕਿਸੇ ਗੱਲ ਨੂੰ ਲੈ ਕੇ ਹੋਏ ਝਗੜੇ ਕਾਰਨ ਇਕ ਹੋਰ ਕੈਦੀ ਨੇ ਉਸ ਦੇ ਸਿਰ ‘ਤੇ ਜ਼ੋਰਦਾਰ ਵਾਰ ਕਰ ਦਿੱਤਾ, ਜਿਸ ਕਾਰਨ ਉਹ ਲਹੂ-ਲੁਹਾਨ ਹੋ ਗਿਆ।ਇਸ ਦੌਰਾਨ ਪ੍ਰਸ਼ਾਸਨ ਬੇਵੱਸ ਹੋ ਗਿਆ। ਸਟਾਫ਼ ਵੱਲੋਂ ਉਸ ਨੂੰ ਜੇਲ੍ਹ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਮੈਡੀਕਲ ਅਫਸਰ ਨੇ ਉਸ ਦੀ ਹਾਲਤ ਨੂੰ ਦੇਖਦੇ ਹੋਏ ਸਿਵਲ ਹਸਪਤਾਲ ਰੈਫਰ ਕਰ ਦਿੱਤਾ।ਜਿੱਥੇ ਉਸ ਦੇ ਸਿਰ ‘ਤੇ ਟਾਂਕੇ ਲਗਾਏ ਗਏ। ਜੇਲ੍ਹ ਪ੍ਰਸ਼ਾਸਨ ਘਟਨਾ ਦੀ ਜਾਂਚ ਕਰ ਰਿਹਾ ਹੈ। ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ।

 

Facebook Comments

Trending