Connect with us

ਪੰਜਾਬ ਨਿਊਜ਼

ਲੁਧਿਆਣਾ ਪੁਲਿਸ ਵਿਭਾਗ ‘ਚ ਹੋਇਆ ਫੇਰਬਦਲ, ਇਸ ਥਾਣਾ ਇੰਚਾਰਜ ਦਾ ਕੀਤਾ ਤਬਾਦਲਾ

Published

on

ਲੁਧਿਆਣਾ: ਸ਼ਹਿਰ ਵਿੱਚ ਪ੍ਰਸ਼ਾਸਨਿਕ ਫੇਰਬਦਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਪੁਲੀਸ ਕਮਿਸ਼ਨਰ ਲੁਧਿਆਣਾ ਕੁਲਦੀਪ ਸਿੰਘ ਚਾਹਲ ਨੇ ਸਲੇਮ ਟਾਬਰੀ ਥਾਣੇ ਦੇ ਇੰਚਾਰਜ ਬਿਤਨ ਕੁਮਾਰ ਦਾ ਤਬਾਦਲਾ ਪੁਲੀਸ ਲਾਈਨ ਕਰ ਦਿੱਤਾ ਹੈ। ਇਸ ਤੋਂ ਬਾਅਦ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਨੂੰ ਸਲੇਮ ਟਾਬਰੀ ਥਾਣੇ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ।ਥਾਣਾ ਸਦਰ ਦਾ ਚਾਰਜ ਸੰਭਾਲਣ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਥਾਣਾ ਇੰਚਾਰਜ ਨੇ ਕਿਹਾ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਥਾਣੇ ਵਿੱਚ ਆਉਣ ਵਾਲੇ ਹਰ ਵਿਅਕਤੀ ਦੀ ਗੱਲ ਸੁਣੀ ਜਾਵੇਗੀ ਅਤੇ ਲੋਕਾਂ ਨੂੰ ਇਨਸਾਫ਼ ਦਿਵਾਇਆ ਜਾਵੇਗਾ।

Facebook Comments

Trending