Connect with us

ਪੰਜਾਬ ਨਿਊਜ਼

ਪੰਜਾਬ ‘ਚ 31 ਮਾਰਚ ਦੀ ਛੁੱਟੀ ਰੱਦ! ਨਵੇਂ ਹੁਕਮ ਕੀਤੇ ਜਾਰੀ

Published

on

ਲੁਧਿਆਣਾ: ਪੰਜਾਬ ਸਰਕਾਰ ਨੇ ਸਾਲ 2024-25 ਲਈ 31 ਮਾਰਚ 2025 ਤੱਕ ਬਿਨਾਂ ਵਿਆਜ ਦੇ ਪ੍ਰਾਪਰਟੀ ਟੈਕਸ ਜਮ੍ਹਾ ਕਰਨ ‘ਤੇ ਛੋਟ ਦਿੱਤੀ ਹੈ। ਇਸ ਲਈ ਆਮ ਲੋਕਾਂ ਦੀ ਸਹੂਲਤ ਅਤੇ ਨਗਰ ਨਿਗਮ ਦੇ ਵਿੱਤੀ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੇ ਦਫ਼ਤਰ ਇਸ ਸ਼ਨੀਵਾਰ ਅਤੇ ਐਤਵਾਰ ਦੇ ਨਾਲ-ਨਾਲ 31 ਮਾਰਚ ਨੂੰ ਵੀ ਖੁੱਲ੍ਹੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ।ਭਾਵੇਂ 31 ਮਾਰਚ ਨੂੰ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਪਰ ਇਨ੍ਹਾਂ ਦਫ਼ਤਰਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਵੀ ਦਫ਼ਤਰਾਂ ਵਿੱਚ ਆਉਣਾ ਪਵੇਗਾ।

ਇਸ ਤਹਿਤ ਆਉਣ ਵਾਲੇ ਦਿਨਾਂ ਵਿੱਚ ਲੁਧਿਆਣਾ ਦੇ ਸਾਰੇ ਜ਼ੋਨਾਂ ਦੇ ਸੁਵਿਧਾ ਕੇਂਦਰ ਅਤੇ ਪਾਣੀ, ਸੀਵਰੇਜ/ਨਿਕਾਸ ਦਫ਼ਤਰ ਲਗਾਤਾਰ ਖੁੱਲ੍ਹੇ ਰਹਿਣਗੇ। ਸ਼ਨੀਵਾਰ-ਐਤਵਾਰ ਅਤੇ ਤਿਉਹਾਰਾਂ ਮੌਕੇ ਵੀ ਇਨ੍ਹਾਂ ਦਫ਼ਤਰਾਂ ਵਿੱਚ ਕੰਮਕਾਜ ਜਾਰੀ ਰਹੇਗਾ। ਇਸ ਸਬੰਧੀ ਮੁਲਾਜ਼ਮਾਂ ਨੂੰ ਪਹਿਲਾਂ ਹੀ ਲਿਖਤੀ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ।ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਜਾਰੀ ਹੁਕਮਾਂ ਅਨੁਸਾਰ ਉਕਤ ਦਫ਼ਤਰ 29 ਮਾਰਚ ਦਿਨ ਸ਼ਨੀਵਾਰ, 30 ਮਾਰਚ ਐਤਵਾਰ ਅਤੇ 31 ਮਾਰਚ ਨੂੰ ਈਦ-ਉਲ-ਫਿਤਰ ਦੇ ਦਿਨ ਆਮ ਵਾਂਗ ਖੁੱਲ੍ਹੇ ਰਹਿਣਗੇ। ਹੁਕਮਾਂ ਅਨੁਸਾਰ ਇਨ੍ਹਾਂ ਦਫ਼ਤਰਾਂ ਵਿੱਚ ਕੰਮ ਕਰਦੇ ਮੁਲਾਜ਼ਮ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਛੁੱਟੀਆਂ ਨੂੰ ਐਡਜਸਟ ਕਰ ਸਕਣਗੇ।

Facebook Comments

Trending