Connect with us

ਪੰਜਾਬ ਨਿਊਜ਼

ਲੁਧਿਆਣਾ ਦੇ ਮੇਅਰ ਨੇ ਇਸ ਖੇਤਰ ਦਾ ਕੀਤਾ ਨਿਰੀਖਣ, ਜਾਰੀ ਕੀਤੀਆਂ ਸਖ਼ਤ ਹਦਾਇਤਾਂ

Published

on

ਲੁਧਿਆਣਾ: ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੇ ਵੀਰਵਾਰ ਸਵੇਰੇ ਭਾਈ ਰਣਧੀਰ ਸਿੰਘ (ਬੀ.ਆਰ.ਐਸ.) ਨਗਰ ਵਿਖੇ ਸਫ਼ਾਈ ਕਰਮਚਾਰੀਆਂ ਦੀ ਹਾਜ਼ਰੀ ਦੀ ਜਾਂਚ ਕਰਨ ਲਈ ਨਿੱਜੀ ਵਾਹਨ ਰਾਹੀਂ ਅਚਨਚੇਤ ਨਿਰੀਖਣ ਕੀਤਾ |

ਸਵੇਰੇ 7 ਵਜੇ ਦੇ ਕਰੀਬ ਇਲਾਕੇ ਦਾ ਦੌਰਾ ਕਰਦਿਆਂ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਓਰੀਐਂਟ ਸਿਨੇਮਾ ਨੇੜੇ ਸਫ਼ਾਈ ਕਰਮਚਾਰੀਆਂ ਦੀ ਹਾਜ਼ਰੀ ਦਾ ਨਿਰੀਖਣ ਕੀਤਾ ਅਤੇ ਹਾਜ਼ਰੀ ਰਜਿਸਟਰ ਵੀ ਚੈੱਕ ਕੀਤਾ। ਨਿਰੀਖਣ ਦੌਰਾਨ ਮੇਅਰ ਦੇ ਨਾਲ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਅੰਕੁਰ ਮਹਿੰਦਰੂ ਵੀ ਮੌਜੂਦ ਸਨ।ਨਿਰੀਖਣ ਦੌਰਾਨ ਡਿਊਟੀ ਤੋਂ ਗੈਰ-ਹਾਜ਼ਰ ਪਾਏ ਜਾਣ ਵਾਲੇ ਸਫ਼ਾਈ ਕਰਮਚਾਰੀਆਂ ਨੂੰ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਜੇਕਰ ਉਹ ਡਿਊਟੀ ਤੋਂ ਗ਼ੈਰਹਾਜ਼ਰ ਰਹਿੰਦੇ ਹਨ ਜਾਂ ਕੰਮ ‘ਤੇ ਦੇਰੀ ਨਾਲ ਪੁੱਜਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਬਾਅਦ ਵਿੱਚ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਸੰਯੁਕਤ ਕਮਿਸ਼ਨਰ ਅੰਕੁਰ ਮਹਿੰਦਰੂ ਨੇ ਵੀ ਓਰੀਐਂਟ ਸਿਨੇਮਾ ਨੇੜੇ ਇੱਕ ਸਟੈਟਿਕ ਕੰਪੈਕਟਰ ਸਾਈਟ ਦਾ ਨਿਰੀਖਣ ਕੀਤਾ ਅਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਸ਼ਹਿਰ ਭਰ ਵਿਚ ਸਫ਼ਾਈ ਨੂੰ ਯਕੀਨੀ ਬਣਾਉਣਾ ਸਾਡੀ ਪਹਿਲ ਹੈ |ਸਫ਼ਾਈ ਨੂੰ ਯਕੀਨੀ ਬਣਾਉਣ ਲਈ ਦੁਪਹਿਰ ਵੇਲੇ ਸਫ਼ਾਈ ਅਭਿਆਨ ਵਰਗੇ ਉਪਾਅ ਵੀ ਕੀਤੇ ਜਾ ਰਹੇ ਹਨ। ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਟਾਫ਼ ਦੀ ਹਾਜ਼ਰੀ ਨਿਯਮਤ ਤੌਰ ‘ਤੇ ਚੈੱਕ ਕਰਨ ਅਤੇ ਸਫ਼ਾਈ ਦੇ ਮਾਮਲੇ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਮੇਅਰ ਨੇ ਅੱਗੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਵੀ ਅਚਨਚੇਤ ਨਿਰੀਖਣ ਕਰਦੇ ਰਹਿਣਗੇ।

Facebook Comments

Trending