Connect with us

ਪੰਜਾਬ ਨਿਊਜ਼

ਪੰਜਾਬ ‘ਚ ਲਗਾਈਆਂ ਪਾਬੰਦੀਆਂ, ਜਾਰੀ ਕੀਤੇ ਸਖ਼ਤ ਹੁਕਮ

Published

on

ਮਾਨਸਾ: ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਗ੍ਰਹਿ-2 ਸ਼ਾਖਾ) ਦੇ ਪ੍ਰਮੁੱਖ ਸਕੱਤਰ ਚੰਡੀਗੜ੍ਹ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ ਆਕਾਸ਼ ਬਾਂਸਲ ਨੇ ਭਾਰਤੀ ਸੁਰੱਖਿਆ ਜ਼ਾਬਤਾ ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਨਹਿੱਤ ਅਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਹਥਿਆਰਾਂ ਦੀ ਜਨਤਕ ਪ੍ਰਦਰਸ਼ਨੀ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।

ਉਨ੍ਹਾਂ ਕਿਹਾ ਕਿ ਇਹ ਪਾਬੰਦੀ ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਵੀ ਲਾਗੂ ਹੋਵੇਗੀ। ਹੁਕਮਾਂ ‘ਚ ਉਨ੍ਹਾਂ ਕਿਹਾ ਕਿ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ‘ਤੇ ਵੀ ਮੁਕੰਮਲ ਪਾਬੰਦੀ ਹੋਵੇਗੀ।ਇਸ ਤੋਂ ਇਲਾਵਾ ਜਨਤਕ ਸਮਾਗਮਾਂ, ਧਾਰਮਿਕ ਸਥਾਨਾਂ, ਵਿਆਹ-ਸ਼ਾਦੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਵਿਖਾਉਣ ‘ਤੇ ਵੀ ਮੁਕੰਮਲ ਪਾਬੰਦੀ ਰਹੇਗੀ।

ਟਰੈਕਟਰਾਂ ਅਤੇ ਸਬੰਧਤ ਸਾਜ਼ੋ-ਸਾਮਾਨ ਨੂੰ ਸ਼ਾਮਲ ਕਰਨ ਵਾਲੇ ਖਤਰਨਾਕ ਸਟੰਟਾਂ ‘ਤੇ ਪਾਬੰਦੀ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਭਾਰਤੀ ਸਿਵਲ ਡਿਫੈਂਸ ਕੋਡ ਦੀ ਧਾਰਾ 163 ਅਧੀਨ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਾਨਸਾ ਜ਼ਿਲ੍ਹੇ ਦੀ ਹੱਦ ਅੰਦਰ ਟਰੈਕਟਰਾਂ ਅਤੇ ਸਬੰਧਤ ਸਾਜ਼ੋ-ਸਾਮਾਨ ਆਦਿ ਦੇ ਖ਼ਤਰਨਾਕ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।

ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਦੇ ਉਪ ਸਕੱਤਰ (ਗ੍ਰਹਿ-5 ਸ਼ਾਖਾ) ਨੇ ਪੱਤਰ ਵਿੱਚ ਲਿਖਿਆ ਹੈ ਕਿ ਪਿਛਲੇ ਸਮੇਂ ਦੌਰਾਨ ਸੂਬੇ ਵਿੱਚ ਕੁਝ ਘਟਨਾਵਾਂ ਵਾਪਰੀਆਂ ਹਨ,ਜਿਸ ਵਿੱਚ ਨੌਜਵਾਨਾਂ ਦੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਟਰੈਕਟਰਾਂ ਅਤੇ ਸਬੰਧਤ ਸਾਜੋ ਸਮਾਨ ਨਾਲ ਖਤਰਨਾਕ ਸਟੰਟ ਕਰਦੇ ਹੋਏ ਇੱਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ। ਇਸ ਲਈ, ਟਰੈਕਟਰਾਂ ਅਤੇ ਸੰਬੰਧਿਤ ਉਪਕਰਣਾਂ ਨੂੰ ਸ਼ਾਮਲ ਕਰਨ ਵਾਲੇ ਖਤਰਨਾਕ ਪ੍ਰਦਰਸ਼ਨ ਅਤੇ ਸਟੰਟ ਦੀ ਮਨਾਹੀ ਹੈ।

Facebook Comments

Trending