Connect with us

ਲੁਧਿਆਣਾ ਨਿਊਜ਼

ਇਸ ਇਲਾਕੇ ‘ਚ ਪੁਲਿਸ ਦੀ ਛਾਪੇਮਾਰੀ, ਨਸ਼ਾ ਤਸਕਰਾਂ ਦੇ ਘਰਾਂ ਦੀ ਕੀਤੀ ਤਲਾਸ਼ੀ

Published

on

ਲੁਧਿਆਣਾ: ਨਸ਼ਾ ਤਸਕਰਾਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ, ਅੱਜ ਏਡੀਸੀਪੀ ਵਨ ਸਮੀਰ ਵਰਮਾ ਅਤੇ ਏਸੀਪੀ ਉੱਤਰੀ ਦਵਿੰਦਰ ਕੁਮਾਰ ਚੌਧਰੀ ਦੀ ਅਗਵਾਈ ਹੇਠ ਥਾਣਾ ਸਲੇਮ ਟਾਬਰੀ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪੀਰੂ ਬੰਦਾ ਇਲਾਕੇ ਵਿੱਚ ਨਸ਼ਾ ਤਸਕਰਾਂ ਵਿਰੁੱਧ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਥਾਣਾ ਸਲੇਮ ਟਾਬਰੀ, ਥਾਣਾ ਜੋਧੇਵਾਲ ਅਤੇ ਥਾਣਾ ਦਰੇਸੀ ਦੀ ਪੁਲਿਸ ਨੇ ਪੀਰੂ ਬੰਦਾ ਇਲਾਕੇ ਦੇ ਲਗਭਗ ਦੋ ਦਰਜਨ ਘਰਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ।

ਏਡੀਸੀਪੀ ਸਮੀਰ ਵਰਮਾ ਨੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਨਸ਼ਾ ਤਸਕਰੀ ਵਿੱਚ ਸ਼ਾਮਲ ਪਾਇਆ ਗਿਆ ਤਾਂ ਪੁਲਿਸ ਵੱਲੋਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਪੁਲਿਸ ਕਮਿਸ਼ਨਰ ਲੁਧਿਆਣਾ ਆਈਪੀਐਸ ਸਵਪਨ ਸ਼ਰਮਾ ਵੱਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜੇਕਰ ਕੋਈ ਵਿਅਕਤੀ ਨਸ਼ਾ ਤਸਕਰੀ ਵਿੱਚ ਸ਼ਾਮਲ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਉਨ੍ਹਾਂ ਦੇ ਇਲਾਕੇ ਦੇ ਕਿਸੇ ਵੀ ਥਾਣੇ ਵਿੱਚ ਨਸ਼ੇ ਦਾ ਕਾਰੋਬਾਰ ਕਰਦਾ ਫੜਿਆ ਜਾਂਦਾ ਹੈ ਤਾਂ ਉਸਨੂੰ ਬਿਨਾਂ ਕਿਸੇ ਸਿਫਾਰਸ਼ ਦੇ ਸਲਾਖਾਂ ਪਿੱਛੇ ਭੇਜ ਦਿੱਤਾ ਜਾਵੇਗਾ।

Facebook Comments

Trending