ਸਾਹਨੇਵਾਲ (ਲੁਧਿਆਣਾ) : ਘਰ ਤੋਂ ਟਿਊਸ਼ਨ ਪੜ੍ਹਨ ਗਈ ਇਕ 16 ਸਾਲਾਂ ਨਾਬਾਲਗ ਕੁੜੀ ਸ਼ੱਕੀ ਹਾਲਾਤ ’ਚ ਲਾਪਤਾ ਹੋਣ ਦੀ ਸੂਚਨਾ ਮਿਲੀ ਹੈ। ਥਾਣਾ ਸਾਹਨੇਵਾਲ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਅਗਵਾ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਨਾਬਾਲਗਾ ਦੇ ਪਿਤਾ ਨੇ ਦੱਸਿਆ ਕਿ ਬੀਤੀ 1 ਅਪ੍ਰੈਲ ਨੂੰ ਉਸਦੀ ਕੁੜੀ ਸਵੇਰੇ ਟਿਊਸ਼ਨ ਕਲਾਸ ਲਈ ਨਿਊ ਰਾਮ ਨਗਰ ਗਈ ਸੀ ਪਰ ਘਰ ਵਾਪਸ ਨਹੀਂ ਪਰਤੀ।
ਪਿਤਾ ਨੇ ਦੱਸਿਆ ਕਿ ਅਸੀਂ ਉਸ ਦੀ ਬਹੁਤ ਤਲਾਸ਼ ਕੀਤੀ। ਸ਼ਿਕਾਇਤਕਰਤਾ ਨੇ ਪੁਲਸ ਅੱਗੇ ਸ਼ੱਕ ਜਤਾਇਆ ਕਿ ਉਸਦੀ ਕੁੜੀ ਨੂੰ ਕਿਸੇ ਵਿਅਕਤੀ ਨੇ ਆਪਣੇ ਨਿੱਜੀ ਸਵਾਰਥ ਲਈ ਕਿਧਰੇ ਛੁਪਾ ਕੇ ਰੱਖਿਆ ਹੋਇਆ ਹੈ। ਥਾਣਾ ਪੁਲਸ ਨੇ ਕੇਸ ਦਰਜ ਕਰਕੇ ਅੱਗੇ ਦੀ ਕਾਰਵਾਈ ਆਰੰਭ ਕੀਤੀ ਹੈ।