ਮੋਗਾ: ਗਲਤ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ ਸੀ.ਆਈ.ਏ. ਸਟਾਫ਼ ਮੋਗਾ ਨੇ ਇੱਕ ਨੌਜਵਾਨ ਨੂੰ ਆਸਲ ਸਮੇਤ ਕਾਬੂ ਕੀਤਾ ਹੈ।ਇਸ ਸਬੰਧੀ ਸੀ.ਆਈ.ਏ. ਸਟਾਫ ਮੋਗਾ ਦੇ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਨੇ ਦੱਸਿਆ ਕਿ ਜਦੋਂ ਸਹਾਇਕ ਐੱਸ.ਐੱਚ.ਓ ਵਰਿੰਦਰ ਕੁਮਾਰ ਪੁਲਸ ਪਾਰਟੀ ਸਮੇਤ ਇਲਾਕੇ ‘ਚ ਗਸ਼ਤ ਕਰ ਰਹੇ ਸਨ ਤਾਂ ਦੇਰ ਸ਼ਾਮ ਉਹ ਪਿੰਡ ਭਿੰਡਰਕਲਾਂ ਨੇੜੇ ਜਾ ਰਹੇ ਸਨ ਤਾਂ ਗੁਪਤ ਸੂਤਰਾਂ ਤੋਂ ਸੂਚਨਾ ਮਿਲਣ ‘ਤੇ ਦੋਸ਼ੀ ਗੁਰਸਿਮਰਨ ਸਿੰਘ ਉਰਫ਼ ਸਿੰਮੂ ਵਾਸੀ ਧਰਮਕੋਟ ਨੂੰ ਕਾਬੂ ਕਰਕੇ ਉਸ ਪਾਸੋਂ ਇੱਕ 32 ਬੋਰ ਦਾ ਪਿਸਤੌਲ ਸਮੇਤ ਇੱਕ ਮੈਗਜ਼ੀਨ ਅਤੇ ਇੱਕ ਕਾਰਤੂਸ ਬਰਾਮਦ ਕੀਤਾ ਗਿਆ।
ਉਸ ਖਿਲਾਫ ਥਾਣਾ ਧਰਮਕੋਟ ਵਿਖੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ਨੂੰ ਪੁੱਛਗਿੱਛ ਤੋਂ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।ਜਾਂਚ ਅਧਿਕਾਰੀ ਸਹਾਇਕ ਐਸਐਚਓ ਵਰਿੰਦਰ ਕੁਮਾਰ ਨੇ ਦੱਸਿਆ ਕਿ ਪੁਲੀਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਕਤ ਵਿਅਕਤੀ ਉਕਤ ਪਿਸਤੌਲ ਕਿਸ ਪਾਸੋਂ ਲਿਆਇਆ ਸੀ ਅਤੇ ਇਸ ਦਾ ਮਕਸਦ ਕੀ ਸੀ।