ਮੁੱਲਾਂਪੁਰ ਦਾਖਾ :ਇੱਥੇ ਇੱਕ ਪ੍ਰਾਈਵੇਟ ਕਾਲਜ ਦੀ ਵਿਦਿਆਰਥਣ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਸ਼ਮਸ਼ੇਰ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਮਸ਼ੇਰ ਬੱਦੋਵਾਲ ਦੇ ਇੱਕ ਪ੍ਰਾਈਵੇਟ ਕਾਲਜ ਵਿੱਚ ਬੀ.ਕਾਮ ਦਾ ਵਿਦਿਆਰਥੀ ਸੀ। ਉਸ ਨੇ ਕਾਲਜ ਦੀ 5ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਫਿਲਹਾਲ ਥਾਣਾ ਦਾਖਾ ਦੀ ਪੁਲਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਵਿਦਿਆਰਥੀ ਨੇ ਅਜਿਹਾ ਖੌਫਨਾਕ ਕਦਮ ਕਿਉਂ ਚੁੱਕਿਆ, ਇਹ ਪਤਾ ਨਹੀਂ ਲੱਗ ਸਕਿਆ ਸੀ। ਇਸ ਪੂਰੇ ਮਾਮਲੇ ਦੀ ਜਾਂਚ ਤੋਂ ਬਾਅਦ ਹੀ ਅਸਲ ਸੱਚਾਈ ਸਾਹਮਣੇ ਆਵੇਗੀ।