ਦੁਰਘਟਨਾਵਾਂ
ਪੰਜਾਬ ‘ਚ ਸਵੇਰੇ ਸ਼ਰਧਾਲੂਆਂ ਨਾਲ ਭਰੀ ਬੱਸ ਨਾਲ ਵੱਡਾ ਵਾਪਰਿਆ ਹਾ.ਦਸਾ, ਹੋਈਆਂ ਕਈ ਮੌ/ਤਾਂ
Published
6 months agoon
By
Lovepreetਸਮਰਾਲਾ : ਅੱਜ ਤੜਕੇ 5 ਤੋਂ 5.30 ਵਜੇ ਦੇ ਵਿਚਕਾਰ ਇੰਦੌਰ ਤੋਂ ਚਾਰਧਾਮ ਯਾਤਰਾ ਲਈ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ ਸਮਰਾਲਾ ਨੇੜਲੇ ਪਿੰਡ ਚਹਿਲਾਂ ਦੇ ਨੈਸ਼ਨਲ ਹਾਈਵੇ ‘ਤੇ ਸੜਕ ਦੇ ਵਿਚਕਾਰ ਖੜ੍ਹੀ ਟਿੱਪਰ ਟਰਾਲੀ ਨਾਲ ਟਕਰਾ ਗਈ। ਉਕਤ ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਪੂਰੀ ਤਰ੍ਹਾਂ ਨੁਕਸਾਨੀ ਗਈ ਅਤੇ ਬੱਸ ‘ਚ ਬੈਠੀਆਂ ਸਵਾਰੀਆਂ ‘ਚ ਚੀਕ-ਚਿਹਾੜਾ ਪੈ ਗਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਸ਼ਰਧਾਲੂ ਕਰੀਬ ਇਕ ਮਹੀਨੇ ਦੀ ਧਾਰਮਿਕ ਯਾਤਰਾ ‘ਤੇ ਸਨ। ਅੱਜ ਉਹ ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ ਸਨ।
ਇਸ ਹਾਦਸੇ ਤੋਂ ਬਾਅਦ ਆਸ-ਪਾਸ ਦੇ ਪਿੰਡਾਂ ਦੇ ਲੋਕ ਮੌਕੇ ‘ਤੇ ਇਕੱਠੇ ਹੋ ਗਏ ਅਤੇ ਬੱਸ ‘ਚ ਫਸੀਆਂ ਸਵਾਰੀਆਂ ਨੂੰ ਕੱਢਣ ਲਈ ਸਮਰਾਲਾ ਪੁਲਸ ਨੇ ਵੀ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਬੱਸ ‘ਚੋਂ ਬਾਹਰ ਕੱਢ ਕੇ ਸਮਰਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ। ਲਏ ਗਏ ਹਨ। ਇਸ ਹਾਦਸੇ ‘ਚ ਦੋ ਮਹਿਲਾ ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਇਕ ਹੋਰ ਯਾਤਰੀ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ।
ਰਾਹਤ ਕਾਰਜਾਂ ਲਈ ਮੌਕੇ ‘ਤੇ ਪਹੁੰਚੇ ਇਕ ਪਿੰਡ ਵਾਸੀ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਸਾਢੇ ਪੰਜ ਵਜੇ ਦੇ ਕਰੀਬ ਵਾਪਰਿਆ ਅਤੇ ਹਾਦਸੇ ਦੀ ਆਵਾਜ਼ ਸੁਣ ਕੇ ਪਿੰਡ ਦੇ ਲੋਕ ਤੁਰੰਤ ਬਚਾਅ ਕਾਰਜ ਲਈ ਮੌਕੇ ‘ਤੇ ਪਹੁੰਚ ਗਏ | ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੇ ਐੱਸ.ਐੱਚ.ਓ. ਸਮਰਾਲਾ ਰਾਓਂ ਬਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 5 ਵਜੇ ਦੇ ਕਰੀਬ ਇਸ ਹਾਦਸੇ ਦੀ ਸੂਚਨਾ ਮਿਲੀ ਤਾਂ ਉਹ ਤੁਰੰਤ ਪੁਲੀਸ ਫੋਰਸ ਨਾਲ ਮੌਕੇ ’ਤੇ ਪੁੱਜੇ।
You may like
-
Gold Price Today: ਪੰਜਾਬ ‘ਚ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵਾਧਾ, ਜਾਣੋ ਅੱਜ ਦੇ ਰੇਟ
-
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਵਿਅਕਤੀ ਦਾ ਬੇ. ਰਹਿਮੀ ਨਾਲ ਕ. ਤਲ, ਫੈਲੀ ਸਨਸਨੀ
-
ਪੰਜਾਬ ‘ਚ ਵੱਡਾ ਧ. ਮਾਕਾ! ਕੰਬਿਆ ਸਾਰਾ ਇਲਾਕਾ
-
ਪੰਜਾਬ ਦੇ ਨੈਸ਼ਨਲ ਹਾਈਵੇ ‘ਤੇ ਵੱਡਾ ਹਾ. ਦਸਾ, ਸਕੂਲੀ ਬੱਸ ਸੜਕ ਦੇ ਵਿਚਕਾਰ ਪਲਟੀ
-
ਭਾਰਤ-ਪਾਕਿ ਸਰਹੱਦ ਨੇੜੇ ਦੇਖਿਆ ਗਿਆ ਡਰੋਨ, ਬੀਐਸਐਫ ਨੇ ਕੀਤੀ ਫਾਇਰਿੰਗ ਪਰਤਿਆ ਵਾਪਸ
-
ਪੰਜਾਬ ‘ਚ ਵੱਡੀ ਘ. ਟਨਾ, ਤੜਕਸਾਰ ਨੌਜਵਾਨ ਦਾ ਕ. ਤਲ