ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇ ਆਖਰੀ ਦਿਨ ਸਦਨ ਵਿੱਚ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਪੰਜਾਬੀ ਨੌਜਵਾਨਾਂ ਦਾ ਮੁੱਦਾ ਉਠਿਆ। ਇਸ ਸਬੰਧੀ ਬੋਲਦਿਆਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਪੰਜਾਬ ਸਰਕਾਰ ਡਿਪੋਰਟ ਕੀਤੇ ਨੌਜਵਾਨਾਂ ਲਈ ਵੱਡੇ ਉਪਰਾਲੇ ਕਰ ਰਹੀ ਹੈ।ਉਨ੍ਹਾਂ ਵੱਡਾ ਐਲਾਨ ਕਰਦਿਆਂ ਕਿਹਾ ਕਿ ਉਹ 12 ਘਰਾਂ ਦੇ ਨੌਜਵਾਨਾਂ ਨੂੰ 50-50 ਹਜ਼ਾਰ ਰੁਪਏ ਦੇਣਗੇ ਜਿਨ੍ਹਾਂ ਨੂੰ ਡਿਪੋਰਟ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਉਹ ਹਰ ਸਾਲ ਲੁਧਿਆਣਾ ਵਿੱਚ ਰੱਥ ਯਾਤਰਾ ਕੱਢਦੇ ਹਨ ਪਰ ਇਸ ਵਾਰ ਇਹ ਯਾਤਰਾ ਇੱਕ ਹੀ ਝੰਡੇ ਨਾਲ ਕੱਢੀ ਜਾਵੇਗੀ ਅਤੇ ਇਸ ’ਤੇ ਖਰਚੇ ਗਏ 6 ਲੱਖ ਰੁਪਏ ਉਹ 12 ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੇਣਗੇ। ਉਨ੍ਹਾਂ ਦੇ ਇਸ ਐਲਾਨ ਤੋਂ ਬਾਅਦ ਪੰਜਾਬ ਵਿਧਾਨ ਸਭਾ ਦਾ ਪੂਰਾ ਸਦਨ ਤਾੜੀਆਂ ਨਾਲ ਗੂੰਜ ਉੱਠਿਆ।
ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਲਈ ਬਹੁਤ ਕੁਝ ਕਰ ਰਹੀ ਹੈ, ਪਰ ਸਾਨੂੰ ਵੀ ਚਾਹੀਦਾ ਹੈ ਕਿ ਅਸੀਂ ਵੱਧ ਤੋਂ ਵੱਧ ਯੋਗਦਾਨ ਪਾ ਕੇ ਉਨ੍ਹਾਂ ਬੱਚਿਆਂ ਦੀ ਮਦਦ ਕਰੀਏ। ਉਨ੍ਹਾਂ ਦੇ ਇਸ ਐਲਾਨ ਤੋਂ ਬਾਅਦ ਪੰਜਾਬ ਵਿਧਾਨ ਸਭਾ ਦਾ ਪੂਰਾ ਸਦਨ ਤਾੜੀਆਂ ਨਾਲ ਗੂੰਜ ਉੱਠਿਆ।ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਲਈ ਬਹੁਤ ਕੁਝ ਕਰ ਰਹੀ ਹੈ, ਪਰ ਸਾਨੂੰ ਵੀ ਚਾਹੀਦਾ ਹੈ ਕਿ ਅਸੀਂ ਵੱਧ ਤੋਂ ਵੱਧ ਯੋਗਦਾਨ ਪਾ ਕੇ ਉਨ੍ਹਾਂ ਬੱਚਿਆਂ ਦੀ ਮਦਦ ਕਰੀਏ।