Connect with us

ਪੰਜਾਬ ਨਿਊਜ਼

25 ਨੂੰ ਪੰਜਾਬ ‘ਚ ਕੀਤਾ ਵੱਡਾ ਐਲਾਨ, ਵਧੀ ਹਲਚਲ!

Published

on

ਅੰਮ੍ਰਿਤਸਰ: ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀਆਂ ਨਾਲ ਕਿਸਾਨਾਂ ਦੀ ਮੀਟਿੰਗ ਤੋਂ ਬਾਅਦ ਅੱਜ ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ।ਪੰਧੇਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਜੱਥਾ 20 ਮਾਰਚ ਨੂੰ ਦਿੱਲੀ ਲਈ ਰਵਾਨਾ ਹੋਣਾ ਸੀ ਪਰ ਹੁਣ ਇਹ ਜੱਥਾ 25 ਮਾਰਚ ਨੂੰ ਦਿੱਲੀ ਲਈ ਰਵਾਨਾ ਹੋਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸੱਦੇ ਗਏ ਇਜਲਾਸ ਵਿੱਚ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਵੱਲ ਧਿਆਨ ਦਿੱਤਾ ਜਾਵੇ।ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਅਸੀਂ ਵਿਦੇਸ਼ਾਂ ਤੋਂ ਡਿਪੋਰਟ ਕੀਤੇ ਨੌਜਵਾਨਾਂ ਦਾ ਵਿਰੋਧ ਕਰਦੇ ਹਾਂ ਅਤੇ ਇਸ ਲਈ ਜੋ ਵੀ ਏਜੰਟ ਜ਼ਿੰਮੇਵਾਰ ਹਨ, ਉਨ੍ਹਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਕਿਸਾਨਾਂ ਦੀ ਜ਼ਮੀਨ ਜ਼ਬਰਦਸਤੀ ਐਕਵਾਇਰ ਕਰ ਰਹੀ ਹੈ, ਭਾਵੇਂ ਉਹ ਬਠਿੰਡਾ ਹੋਵੇ, ਗੁਰਦਾਸਪੁਰ ਹੋਵੇ ਜਾਂ ਤਰਨਤਾਰਨ, ਜੇਕਰ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਜ਼ਬਰਦਸਤੀ ਹਥਿਆਉਂਦੀ ਹੈ ਤਾਂ ਅਸੀਂ ਇਸ ਦਾ ਵੀ ਵਿਰੋਧ ਕਰਾਂਗੇ।

Facebook Comments

Trending