Connect with us

ਪੰਜਾਬ ਨਿਊਜ਼

ਸ਼ਰਾਬ ਦੇ ਸ਼ੌਕੀਨਾਂ ਨੂੰ ਵੱਡਾ ਝਟਕਾ, ਮਹਿੰਗੀ ਹੋਵੇਗੀ ਸ਼ਰਾਬ!

Published

on

ਚੰਡੀਗੜ੍ਹ : ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖਬਰ ਆਈ ਹੈ। ਜਾਣਕਾਰੀ ਮੁਤਾਬਕ ਪੰਜਾਬ ‘ਚ ਸ਼ਰਾਬ ਮਹਿੰਗੀ ਹੋ ਸਕਦੀ ਹੈ। ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਲਈ ਨਵੀਂ ਆਬਕਾਰੀ ਨੀਤੀ ਦਾ ਖਰੜਾ ਤਿਆਰ ਕਰਨਾ ਸ਼ੁਰੂ ਕਰ ਦਿੱਤਾ ਹੈ।ਇਸ ਵਿੱਚ ਸਰਕਾਰ ਵਿਦੇਸ਼ੀ ਅਤੇ ਦੇਸੀ ਸ਼ਰਾਬ ਦੀਆਂ ਕੀਮਤਾਂ ਵਿੱਚ 5 ਤੋਂ 10 ਫੀਸਦੀ ਤੱਕ ਦਾ ਵਾਧਾ ਕਰ ਸਕਦੀ ਹੈ। ਲਾਇਸੈਂਸ ਫੀਸ ਵੀ ਵਧਾਈ ਜਾ ਸਕਦੀ ਹੈ।

ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਅਜੇ ਤੱਕ ਸ਼ਰਾਬ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ ਸੀ।ਪਿਛਲੀ ਵਾਰ ਵੀ ਸ਼ਰਾਬ ਸਸਤੀ ਕੀਤੀ ਗਈ ਸੀ। ਪੰਜਾਬ ਸਰਕਾਰ ਨੇ ਇਸ ਵਿੱਤੀ ਸਾਲ ਵਿੱਚ 10,350 ਕਰੋੜ ਰੁਪਏ ਦਾ ਮਾਲੀਆ ਇਕੱਠਾ ਕਰਨ ਦਾ ਟੀਚਾ ਰੱਖਿਆ ਸੀ, ਜਿਸ ਵਿੱਚੋਂ ਹੁਣ ਤੱਕ 80 ਫੀਸਦੀ ਹਾਸਲ ਕਰ ਲਿਆ ਗਿਆ ਹੈ।ਪੰਜਾਬ ਸਰਕਾਰ ਸੂਬੇ ਦੀ ਵਿੱਤੀ ਹਾਲਤ ਨੂੰ ਸੁਧਾਰਨ ਲਈ 2025-26 ਵਿੱਚ ਆਬਕਾਰੀ ਨੀਤੀ ਰਾਹੀਂ ਮਾਲੀਆ ਵਧਾਉਣ ਬਾਰੇ ਵਿਚਾਰ ਕਰ ਰਹੀ ਹੈ।

ਸਲਾਹਕਾਰਾਂ ਨੇ ਵਿੱਤ ਵਿਭਾਗ ਨੂੰ ਸੂਬੇ ਦੀ ਵਿੱਤੀ ਹਾਲਤ ਸੁਧਾਰਨ ਲਈ ਸ਼ਰਾਬ ਦੀਆਂ ਕੀਮਤਾਂ ਵਧਾਉਣ ਦਾ ਪ੍ਰਸਤਾਵ ਦਿੱਤਾ ਹੈ।ਇਸ ਦੇ ਲਈ ਪੰਜਾਬ ਦੇ ਸ਼ਰਾਬ ਕਾਰੋਬਾਰੀਆਂ ਤੋਂ ਵੀ ਸੁਝਾਅ ਮੰਗੇ ਗਏ ਹਨ। 24 ਦਸੰਬਰ ਨੂੰ ਸ਼ਰਾਬ ਕਾਰੋਬਾਰੀਆਂ ਦੇ ਸੁਝਾਵਾਂ ‘ਤੇ ਵਿਚਾਰ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੀ ਮੌਜੂਦਾ ਆਬਕਾਰੀ ਨੀਤੀ 11 ਜੂਨ 2025 ਤੱਕ ਲਾਗੂ ਰਹੇਗੀ।

Facebook Comments

Trending