Connect with us

ਇੰਡੀਆ ਨਿਊਜ਼

ਮਨੀਸ਼ ਸਿਸੋਦੀਆ ਨੂੰ ਕੋਰਟ ਤੋਂ ਵੱਡਾ ਝਟਕਾ, ਅੰਤਰਿਮ ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ ਟੱਲੀ 

Published

on

ਨਵੀਂ ਦਿੱਲੀ : ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ ਦਿੱਤਾ ਹੈ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਅੰਤਰਿਮ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ ਦੀ ਸੁਣਵਾਈ ਟਾਲ ਦਿੱਤੀ ਗਈ ਹੈ। ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਨੇ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਲਈ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ। ਰਾਊਸ ਐਵੇਨਿਊ ਕੋਰਟ ਨੇ ਸ਼ੁੱਕਰਵਾਰ ਨੂੰ ਉਸ ਦੀ ਅਰਜ਼ੀ ‘ਤੇ ਸੁਣਵਾਈ ਕੀਤੀ। ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਅਰਜ਼ੀ ‘ਤੇ ਸੀਬੀਆਈ ਅਤੇ ਈਡੀ ਨੂੰ ਜਵਾਬ ਦਾਖ਼ਲ ਕਰਨ ਲਈ ਇਕ ਹਫ਼ਤੇ ਦਾ ਸਮਾਂ ਦਿੱਤਾ ਹੈ। ਹੁਣ ਸਿਸੋਦੀਆ ਦੀ ਅੰਤਰਿਮ ਜ਼ਮਾਨਤ ਅਰਜ਼ੀ ‘ਤੇ 20 ਅਪ੍ਰੈਲ ਨੂੰ ਸੁਣਵਾਈ ਹੋਵੇਗੀ।

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ। ਉਸ ਨੇ ਇਸ ਸਬੰਧੀ ਰਾਊਜ਼ ਐਵੇਨਿਊ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ। ਉਨ੍ਹਾਂ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਵਿਸ਼ੇਸ਼ ਜੱਜ ਨੇ ਜਾਂਚ ਏਜੰਸੀਆਂ ਈਡੀ ਅਤੇ ਸੀਬੀਆਈ ਨੂੰ ਜਵਾਬ ਦਾਖ਼ਲ ਕਰਨ ਲਈ ਸਮਾਂ ਦਿੰਦਿਆਂ ਸੁਣਵਾਈ 20 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ। ਦੱਸ ਦੇਈਏ ਕਿ ਮਨੀਸ਼ ਸਿਸੋਦੀਆ ਨੇ ਹਾਲ ਹੀ ਵਿੱਚ ਆਪਣੇ ਰਿਸ਼ਤੇਦਾਰ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਸਵੀਕਾਰ ਕਰ ਲਿਆ ਗਿਆ ਸੀ। ਹੁਣ ਇਕ ਵਾਰ ਫਿਰ ਉਸ ਨੇ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਹੈ।

ਮਨੀਸ਼ ਸਿਸੋਦੀਆ ਨੇ ਰੋਜ ਐਵੇਨਿਊ ਕੋਰਟ ‘ਚ ਅਰਜ਼ੀ ਦਾਇਰ ਕਰਕੇ ਆਪਣੀ ਭਤੀਜੀ ਦੇ ਵਿਆਹ ‘ਚ ਸ਼ਾਮਲ ਹੋਣ ਲਈ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ। ਅਦਾਲਤ ਨੇ ਮਨੀਸ਼ ਸਿਸੋਦੀਆ ਅਤੇ ਜਾਂਚ ਏਜੰਸੀਆਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ‘ਆਪ’ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੂੰ ਤਿੰਨ ਦਿਨ ਦੀ ਜ਼ਮਾਨਤ ਦੇ ਦਿੱਤੀ ਸੀ। ਤਤਕਾਲੀ ਵਿਸ਼ੇਸ਼ ਜੱਜ ਐਮ. ਨਾਗਪਾਲ ਨੇ ਮਨੀਸ਼ ਸਿਸੋਦੀਆ ਨੂੰ 2 ਲੱਖ ਰੁਪਏ ਦਾ ਨਿੱਜੀ ਮੁਚੱਲਕਾ ਅਤੇ ਇੰਨੀ ਹੀ ਰਕਮ ਜ਼ਮਾਨਤ ਵਜੋਂ ਜਮ੍ਹਾਂ ਕਰਵਾਉਣ ਦਾ ਹੁਕਮ ਦਿੱਤਾ ਸੀ। ਮਨੀਸ਼ ਸਿਸੋਦੀਆ ਨੂੰ ਪਿਛਲੇ ਸਾਲ 26 ਫਰਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਉਦੋਂ ਤੋਂ ਉਹ ਜੇਲ੍ਹ ਵਿੱਚ ਹਨ। ਹਾਲਾਂਕਿ ਇਸ ਦੌਰਾਨ ਉਸ ਨੇ ਕਈ ਆਧਾਰਾਂ ‘ਤੇ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਸੀ।

Facebook Comments

Trending