ਲੁਧਿਆਣਾ: ਲੁਧਿਆਣਾ ਦੇ ਗਿਆਸਪੁਰਾ ਸਥਿਤ ਸਕੂਲ ਦੇ ਮੁੱਖ ਅਧਿਆਪਕ ਨੂੰ ਬਹਾਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਲੁਧਿਆਣਾ ਵੱਲੋਂ ਜਾਰੀ ਪ੍ਰਾਇਮਰੀ ਸਕੂਲ ਗਿਆਸਪੁਰਾ ਬਲਾਕ ਲੁਧਿਆਣਾ-1 ਦੀ ਨਿਸ਼ਾ ਰਾਣੀ ਦੀ ਮੁਅੱਤਲੀ ਦੇ ਹੁਕਮ ਰੱਦ ਕਰ ਦਿੱਤੇ ਗਏ ਹਨ। ਨਿਸ਼ਾ ਰਾਣੀ ਨੂੰ ਤੁਰੰਤ ਪ੍ਰਭਾਵ ਨਾਲ ਉਸ ਦੇ ਮੌਜੂਦਾ ਸਕੂਲ ਵਿੱਚ ਬਹਾਲ ਕਰ ਦਿੱਤਾ ਗਿਆ ਹੈ। ਬਰਖਾਸਤਗੀ ਦਾ ਸਮਾਂ (24-10-2024 ਤੋਂ ਹੁਣ ਤੱਕ) ਬਾਅਦ ਵਿੱਚ ਤੈਅ ਕੀਤਾ ਜਾਵੇਗਾ। ਇਸ ਸਬੰਧੀ ਹੁਕਮ ਜਾਰੀ ਕਰਦਿਆਂ ਡਾਇਰੈਕਟਰ ਸਿੱਖਿਆ ਵਿਭਾਗ (ਐਲੀਮੈਂਟਰੀ), ਪੰਜਾਬ, ਜ਼ਿਲ੍ਹਾ ਸਿੱਖਿਆ ਅਫ਼ਸਰ ਲੁਧਿਆਣਾ ਅਤੇ ਸਬੰਧਤ ਬੀ.ਪੀ.ਈ.ਓ. ਅਤੇ ਸਬੰਧਤ ਕਰਮਚਾਰੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
