ਲੁਧਿਆਣਾ : ਸਥਾਨਕ ਸੀ.ਐੱਮ.ਸੀ. ਹਸਪਤਾਲ ਨੇੜੇ ਸੰਘਣੀ ਆਬਾਦੀ ਵਾਲੇ ਰਿਹਾਇਸ਼ੀ ਇਲਾਕੇ ਹਰਗੋਵਿੰਦ ਨਗਰ ‘ਚ ਦੇਰ ਰਾਤ ਚਾਹ ਬਣਾਉਂਦੇ ਸਮੇਂ ਗੈਸ ਸਿਲੰਡਰ ਦਾ ਜ਼ਬਰਦਸਤ ਧਮਾਕਾ ਹੋਣ ਕਾਰਨ ਇਕ 55 ਸਾਲਾ ਔਰਤ ਝੁਲਸ ਗਈ।
ਜਾਣਕਾਰੀ ਅਨੁਸਾਰ ਹਾਦਸੇ ਤੋਂ ਬਾਅਦ ਪਰਿਵਾਰਕ ਮੈਂਬਰ ਔਰਤ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਲੈ ਗਏ ਪਰ ਔਰਤ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਦੀ ਟੀਮ ਨੇ ਪੀੜਤਾ ਨੂੰ ਪੀ.ਜੀ.ਆਈ ਚੰਡੀਗੜ੍ਹ ਭੇਜ ਦਿੱਤਾ। ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੈਸ ਸਿਲੰਡਰ ਫਟਣ ਨਾਲ ਲੱਗੀ ਭਿਆਨਕ ਅੱਗ ਕਾਰਨ ਔਰਤ 60 ਫੀਸਦੀ ਝੁਲਸ ਗਈ ਹੈ।