ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ‘ਚ ਯੋਗਾ ਕਰਨ ਵਾਲੀ ਲੜਕੀ ਅਰਚਨਾ ਮਕਵਾਨਾ ਪੰਜਾਬ ਪੁਲਿਸ ਦੀ ਜਾਂਚ ‘ਚ ਸ਼ਾਮਿਲ ਹੋਈ ਹੈ, ਜਾਣਕਾਰੀ ਅਨੁਸਾਰ ਅਰਚਨਾ ਨੇ ਪੁਲਿਸ ‘ਚ ਆਪਣਾ ਬਿਆਨ ਦਰਜ ਕਰਵਾਇਆ ਹੈ। ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਦੀ ਸ਼ਿਕਾਇਤ ਦੇ ਆਧਾਰ ‘ਤੇ ਅੰਮ੍ਰਿਤਸਰ ‘ਚ ਅਰਚਨਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਏ.ਡੀ.ਸੀ.ਪੀ ਡਾ.ਦਰਪਨ ਆਹਲੂਵਾਲੀਆ ਨੇ ਕਿਹਾ ਕਿ ਨਿਯਮਾਂ ਅਨੁਸਾਰ ਅਰਚਨਾ ਮਕਵਾਨਾ ਖਿਲਾਫ ਦਰਜ ਕੀਤੇ ਗਏ ਕੇਸ ਦੀ ਪੂਰੀ ਜਾਂਚ ਕੀਤੀ ਜਾਵੇਗੀ। ਕਿਹਾ ਗਿਆ ਸੀ ਕਿ ਇਸ ਮਾਮਲੇ ‘ਚ ਅਰਚਨਾ ਦਾ ਬਿਆਨ ਦਰਜ ਕੀਤਾ ਜਾਵੇਗਾ, ਜਿਸ ਤੋਂ ਬਾਅਦ ਹੀ ਉਸ ਦੀ ਗ੍ਰਿਫਤਾਰੀ ਲਈ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਪੁਲਿਸ ਨੇ ਅਰਚਨਾ ਨੂੰ ਬਿਆਨ ਦੇਣ ਲਈ ਨੋਟਿਸ ਭੇਜਿਆ ਸੀ।
ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਸੋਸ਼ਲ ਮੀਡੀਆ ਪ੍ਰਭਾਵਕ ਅਰਚਨਾ ਮਕਵਾਨਾ ਵੱਲੋਂ ਯੋਗਾ ਕੀਤਾ ਗਿਆ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਮਾਮਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਐੱਸ.ਜੀ.ਪੀ.ਸੀ. ਪੁਲੀਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਅਤੇ ਅਰਚਨਾ ਮਕਵਾਨਾ ਖ਼ਿਲਾਫ਼ 295ਏ ਤਹਿਤ ਕੇਸ ਦਰਜ ਕਰ ਲਿਆ ਗਿਆ।