ਚੰਡੀਗੜ੍ਹ : ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਮਚੀ ਹੋਈ ਹੈ। ਇਸ ਦੌਰਾਨ ਜਲੰਧਰ ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਮੁਤਾਬਕ ਵਿਨੀਤ ਧੀਰ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਇਸ ਵਿੱਚ ਉਨ੍ਹਾਂ ਨੇ ਕਿਹਾ ਹੈ, “ਮੈਂ ਵਿਨੀਤ ਧੀਰ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦਿੰਦਾ ਹਾਂ।

ਇਸ ਦੌਰਾਨ ਖਬਰਾਂ ਆ ਰਹੀਆਂ ਹਨ ਕਿ ਉਹ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜਲੰਧਰ ਤੋਂ ਸੰਸਦ ਮੈਂਬਰ ਰਹੇ ਸੁਸ਼ੀਲ ਕੁਮਾਰ ਰਿੰਕੂ ਅਤੇ ਪੱਛਮੀ ਹਲਕੇ ਤੋਂ ਵਿਧਾਇਕ ਰਹਿ ਚੁੱਕੀ ਸ਼ੀਤਲ ਅੰਗੁਰਾਲ ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।