ਲੁਧਿਆਣਾ : ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪਤਨੀ ਸਮੇਤ ਸਹੁਰੇ ਪਰਿਵਾਰ ਦੇ 6 ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਅਰਬਨ ਅਸਟੇਟ ਚੰਡੀਗੜ੍ਹ ਰੋਡ ਦੇ ਰਹਿਣ ਵਾਲੇ ਰਿਸ਼ੂ ਮਲਹੋਤਰਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਅਤੇ ਇਸ ਸਬੰਧੀ ਪੁਲਿਸ ਨੇੇ ਉਸ ਦੀ ਪਤਨੀ ਪੂਜਾ ਰਾਣੀ, ਸਾਲੇ ਤਜਿੰਦਰ ਕੁਮਾਰ, ਸਹੁਰੇ ਸੁਨੀਲ ਕੁਮਾਰ, ਉਨ੍ਹਾਂ ਦੇ ਸਾਥੀਆਂ ਬਨੀ, ਵਿਨਸੀ ਅਤੇ ਫਰੈਂਕੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਤਿੰਨ ਸਾਲ ਪਹਿਲਾਂ ਉਕਤ ਕਥਿਤ ਦੋਸ਼ੀ ਪੂਜਾ ਰਾਣੀ ਨਾਲ ਹੋਈ ਸੀ। ਉਨ੍ਹਾਂ ਦੱਸਿਆ ਕਿ ਪੂਜਾ ਅਕਸਰ ਉਸ ਨਾਲ ਲੜਾਈ ਝਗੜਾ ਕਰਦੀ ਰਹਿੰਦੀ ਸੀ ਤੇ ਬੀਤੇ ਦਿਨ ਉਕਤ ਕਥਿਤ ਦੋਸ਼ੀਆਂ ਨੇ ਉਸਦੇ ਘਰ ਆ ਕੇ ਉਸਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ, ਜਿਸ ‘ਤੇ ਰਿਸ਼ੂ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ। ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ।