ਲੁਧਿਆਣਾ : ਹਾਈ ਕੋਰਟ ਦੇ ਜੱਜਾਂ ਵਿਰੁੱਧ ਵਿਵਾਦਤ ਵੀਡੀਓ ਪਾਉਣ ’ਤੇ ਬਰਖ਼ਾਸਤ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਤੇ ਉਸ ਦੇ ਸਹਿਯੋਗੀ ਵਕੀਲ ਪ੍ਰਦੀਪ ਕੁਮਾਰ ਵਿਰੁੱਧ ਅਪਰਾਧਕ ਕੇਸ ਦਰਜ ਕੀਤਾ ਗਿਆ ਹੈ। ਅਦਾਲਤ ਇਸ ਮਾਮਲੇ ਵਿਚ ਮੁਲਜ਼ਮ ਸੇਖੋਂ ਨੂੰ 6 ਮਹੀਨੇ ਦੀ ਸਜ਼ਾ ਸੁਣਾ ਚੁੱਕੀ ਹੈ।
ਪੁਲਿਸ ਨੇ ਦੋਵਾਂ ਵਿਰੁੱਧ ਅਸ਼ਾਂਤੀ ਫੈਲਾਉਣ, ਧਮਕੀਆਂ ਦੇਣ ਤੇ ਸਾਜ਼ਿਸ਼ ਰਚਣ ਦੀਆਂ ਧਾਰਾਵਾਂ ਤਹਿਤ ਅਪਰਾਧਕ ਕੇਸ ਦਰਜ ਕੀਤਾ ਹੈ। ਪੁਲਿਸ ਸੇਖੋਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲੈ ਸਕਦੀ ਹੈ ਤੇ ਇੰਟਰਨੈੱਟ ਮੀਡੀਆ ’ਤੇ ਪਾਈ ਹੋਈ ਵੀਡੀਓ ਬਾਰੇ ਪੁੱਛਗਿੱਛ ਕਰ ਸਕਦੀ ਹੈ। ਥਾਣਾ ਡਵੀਜ਼ਨ ਨੰ. 5 ਦੇ ਇੰਚਾਰਜ ਸਬ-ਇੰਸਪੈਕਟਰ ਨੀਰਜ ਚੌਧਰੀ ਦੇ ਬਿਆਨਾਂ ’ਤੇ ਇਹ ਅਪਰਾਧਕ ਕੇਸ ਦਰਜ ਕੀਤਾ ਗਿਆ ਹੈ।