Connect with us

ਅਪਰਾਧ

ਖਾਤੇ ‘ਚੋਂ ਧੋਖੇ ਨਾਲ ਇਕ ਲੱਖ ਦੀ ਨਕਦੀ ਕਢਵਾਉਣ ਦੇ ਮਾਮਲੇ ‘ਚ ਔਰਤ ਸਮੇਤ 2 ਖ਼ਿਲਾਫ਼ ਕੇਸ ਦਰਜ

Published

on

A case has been registered against two persons, including a woman, for fraudulently withdrawing Rs 1 lakh from the account

ਲੁਧਿਆਣਾ : ਖਾਤੇ ‘ਚੋਂ ਧੋਖੇ ਨਾਲ ਇਕ ਲੱਖ ਦੀ ਨਕਦੀ ਕਢਵਾਉਣ ਦੇ ਮਾਮਲੇ ‘ਚ ਪੁਲਿਸ ਨੇ ਔਰਤ ਸਮੇਤ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਰਿਤੇਸ਼ ਕੁਮਾਰ ਵਾਸੀ ਭਾਮੀਆਂ ਰੋਡ ਦੀ ਸ਼ਿਕਾਇਤ ‘ਤੇ ਅਮਲ ‘ਚ ਲਿਆਂਦੀ ਅਤੇ ਇਸ ਸੰਬੰਧੀ ਪੁਲਿਸ ਨੇ ਪੱਛਮੀ ਬੰਗਾਲ ਦੀ ਰਹਿਣ ਵਾਲੀ ਰੋਸਨਾਰਾ ਖਾਤੂਨ ਤੇ ਵਿਕਾਸ ਪਟੇਲ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਇੰਡੋਸਿੰਡ ਬੈਂਕ ਵਿਚ ਖਾਤਾ ਹੈ ਤੇ ਬੀਤੇ ਦਿਨ ਉਕਤ ਕਥਿਤ ਦੋਸ਼ੀਆਂ ਵਲੋਂ ਉਸ ਪਾਸੋਂ ਬੈਂਕ ਅਧਿਕਾਰੀ ਬਣ ਕੇ ਖਾਤੇ ਦੀ ਜਾਣਕਾਰੀ ਲਈ ਗਈ, ਉਸ ਤੋਂ ਬਾਅਦ ਉਸ ਦੇ ਖਾਤੇ ‘ਚੋਂ ਇਕ ਲੱਖ ਰੁਪਏ ਦੇ ਕਰੀਬ ਦੀ ਨਕਦੀ ਇਨ੍ਹਾਂ ਕਥਿਤ ਦੋਸ਼ੀਆਂ ਵਲੋਂ ਕਢਵਾ ਲਈ ਗਈ, ਜਿਸ ‘ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ‘ਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ‘ਚ ਕੇਸ ਦਰਜ ਕਰ ਲਿਆ ਹੈ।

Facebook Comments

Trending