Connect with us

ਖੇਤੀਬਾੜੀ

 ਖੋਜ ਅਤੇ ਪਸਾਰ ਕੌਂਸਲ ਦੀ ਮੀਟਿੰਗ ਦੌਰਾਨ ਮੌਜੂਦਾ ਖੇਤੀ ਮੁੱਦਿਆਂ ਤੇ ਹੋਈ ਚਰਚਾ

Published

on

A discussion was held on the current agricultural issues during the Research and Extension Council meeting

ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਵਾਈਸ-ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਹੋਈ ਖੋਜ ਅਤੇ ਪਸਾਰ ਕੌਂਸਲ ਦੀ ਮੀਟਿੰਗ ਦੌਰਾਨ ਸਾਰੇ ਕ੍ਰਿਸੀ ਵਿਗਿਆਨ ਕੇਂਦਰਾਂ ਅਤੇ ਕਿਸਾਨ ਸਲਾਹਕਾਰ ਸੇਵਾ ਕੇਂਦਰਾਂ ਦੀ ਕਾਰਵਾਈ ਰਿਪੋਰਟ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ|

ਇਸ ਮੌਕੇ ਕਿਸਾਨ-ਵਿਗਿਆਨੀਆਂ ਦੀ ਮਿਸਾਲੀ ਸਾਂਝ ਦੀ ਸਲਾਘਾ ਕਰਦਿਆਂ ਡਾ. ਗੋਸਲ ਨੇ ਪਸਾਰ ਵਿਗਿਆਨੀਆਂ ਨੂੰ ਕਿਸਾਨਾਂ ਦੀਆਂ ਖੇਤ ਸਮੱਸਿਆਵਾਂ ਦੇ ਸਮੇਂ ਸਿਰ ਹੱਲ ਮੁਹੱਈਆ ਕਰਵਾਉਣ, ਉਨ੍ਹਾਂfast ਦੀ ਆਮਦਨ ਵਧਾਉਣ ਅਤੇ ਖੇਤੀ ਨੂੰ ਸਥਿਰ ਬਨਾਉਣ ਲਈ ਆਪਣੇ ਯਤਨਾਂ ਨੂੰ ਤੇਜ ਕਰਨ ਦਾ ਸੱਦਾ ਦਿੱਤਾ| ਡਾ. ਗੋਸਲ ਨੇ ਕਿਹਾ ਕਿ ਪਾਣੀ ਅਤੇ ਪਰਾਲੀ ਦੀ ਸੁੱਚਜੀ ਸੰਭਾਲ ਮੌਜੂਦਾ ਖੇਤੀ ਦੇ ਅਹਿਮ ਮੁੱਦੇ ਹਨ |

ਇਸ ਸੰਬੰਧ ਵਿੱਚ ਪੀ.ਏ.ਯੂ. ਵੱਲੋਂ ਸਿਫ਼ਾਰਸ਼ ਕੀਤੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਅਤੇ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨਾ ਪਸਾਰ ਕਰਮੀਆਂ ਦੀ ਤਰਜੀਹ ਹੋਣਾ ਚਾਹੀਦਾ ਹੈ | ਉਹਨਾਂ ਕਿਹਾ ਕਿ ਸਰਕਾਰ ਨੇ ਵਾਤਾਵਰਨ ਪੱਖੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਪਹਿਲਕਦਮੀ ਦਿਖਾਈ ਹੈ ਅਤੇ ਕਿਸਾਨਾਂ ਨੂੰ ਇਸਦਾ ਲਾਭ ਲੈਣ ਲਈ ਪੀ.ਏ.ਯੂ. ਮਾਹਿਰਾਂ ਨਾਲ ਨਿਰੰਤਰ ਸੰਪਰਕ ਵਿੱਚ ਬਣੇ ਰਹਿਣਾ ਲਾਜ਼ਮੀ ਹੈ |

Facebook Comments

Trending