ਟਾਂਡਾ ਉੜਮੁੜ : ਜਲੰਧਰ-ਪਠਾਨਕੋਟ ਮੁੱਖ ਮਾਰਗ ’ਤੇ ਨੂਰ ਢਾਬਾ ਕੁਰਾਲਾ ਨੇੜੇ ਅੱਜ ਦੁਪਹਿਰ ਵਾਪਰੇ ਸੜਕ ਹਾਦਸੇ ਵਿੱਚ ਇੱਕ ਟਰੈਕਟਰ ਚਾਲਕ ਦੀ ਕਾਰ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਤਿੰਦਰ ਸਿੰਘ ਵਾਸੀ ਤਲਵੰਡੀ ਡੁਡੀਆ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਟਰੈਕਟਰ ਚਾਲਕ ਆਪਣੇ ਭਤੀਜੇ ਨਾਲ ਮਿਲ ਕੇ ਕਾਰ ਨੂੰ ਟਰੈਕਟਰ ਦੇ ਪਿੱਛੇ ਬੰਨ੍ਹ ਕੇ ਮੁਰੰਮਤ ਲਈ ਲੈ ਜਾ ਰਿਹਾ ਸੀ। ਇਸ ਦੌਰਾਨ ਟਰੈਕਟਰ ਆਪਣਾ ਸੰਤੁਲਨ ਗੁਆ ਬੈਠਾ ਅਤੇ ਸੜਕ ਕਿਨਾਰੇ ਪਲਟ ਗਿਆ।ਇਸ ਤੋਂ ਬਾਅਦ ਟਰੈਕਟਰ ਦੇ ਪਿੱਛੇ ਆ ਰਹੀ ਕਾਰ ਵੀ ਟਰੈਕਟਰ ਸਵਾਰ ‘ਤੇ ਪਲਟ ਗਈ, ਜਿਸ ਕਾਰਨ ਟਰੈਕਟਰ ਸਵਾਰ ਦੀ ਮੌਤ ਹੋ ਗਈ। ਹਾਦਸੇ ਵਿੱਚ ਮ੍ਰਿਤਕ ਦਾ ਭਤੀਜਾ ਜ਼ਖ਼ਮੀ ਹੋ ਗਿਆ।