ਲੁਧਿਆਣਾ : ਲੁਧਿਆਣਾ ਸ਼ਹਿਰ ਵਿਚ ਕੋਰੋਨਾ ਦਾ ਪ੍ਰਕੋਪ ਦਿਨ ਬ ਦਿਨ ਵਧਦਾ ਜਾ ਰਿਹਾ ਹੈ। ਹਰ ਰੋਜ ਵੱਡੀ ਗਿਣਤੀ ਵਿਚ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰ ਕੇ ਮਰੀਜ਼ਾਂ ਦਾ ਲਗਾਤਾਰ ਸਾਹਮਣੇ ਆਉਣਾ ਜਾਰੀ ਹੈ। ਸਿਹਤ ਵਿਭਾਗ ਤੇ ਪ੍ਰਸਾਸ਼ਨ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਲੋਕ ਬਿਲਕੁਲ ਪ੍ਰਵਾਹ ਨਹੀਂ ਕਰ ਰਹੇ ਜਿਸ ਕਾਰਣ ਪੌਜ਼ਟਿਵ ਮਰੀਜਾਂ ਦਾ ਮਿਲਣਾ ਜਾਰੀ ਹੈ।
ਮਿਲੀ ਜਾਣਕਾਰੀ ਅਨੁਸਾਰ ਅੱਜ ਜ਼ਿਲ੍ਹਾ ਲੁਧਿਆਣਾ ਦੇ ਸਿਵਲ ਸਰਜਨ ਡਾ ਐੱਸ ਪੀ ਸਿੰਘ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਪਾਈ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਹ ਆਪਣੇ ਘਰ ਵਿਚ ਹੀ ਆਪਣੇ ਆਪ ਇਕਾਂਤਵਾਸ ਹੋ ਗਏ ਹਨ ।
ਇਸੇ ਤਰ੍ਹਾਂ ਹੀ ਸਹਾਇਕ ਸਿਵਲ ਸਰਜਨ ਡਾ. ਵਿਵੇਕ ਕਟਾਰੀਆ ਵੀ ਕੋਰੋਨਾ ਦੀ ਲਪੇਟ ‘ਚ ਆ ਗਏ ਹਨ ਜਦ ਕਿ ਐੱਸ. ਐਮ. ਓ. ਡਾ. ਅਮਰਜੀਤ ਕੌਰ ਨੇ ਦੱਸਿਆ ਕਿ ਸਿਵਲ ਹਸਪਤਾਲ ਲੁਧਿਆਣਾ ਦੇ 10 ਡਾਕਟਰਾਂ ਸਮੇਤ ਨਰਸਿੰਗ ਸਟਾਫ਼ ਨਾਲ ਸਬੰਧਿਤ ਕਈ ਨਰਸਿਜ ਵੀ ਕੋਰੋਨਾ ਤੋਂ ਪ੍ਰਭਾਵਿਤ ਹੋ ਚੁੱਕੇ ਹਨ।