Connect with us

ਪੰਜਾਬ ਨਿਊਜ਼

ਨਗਰ ਨਿਗਮ ਵੱਲੋਂ ਸ਼ਹਿਰ ‘ਚ ਵੱਡੀ ਕਾਰਵਾਈ, 6 ਦੁਕਾਨਾਂ ਸਮੇਤ ਕਈ ਨਾਜਾਇਜ਼ ਉਸਾਰੀਆਂ ਢਾਹੀਆਂ

Published

on

ਲੁਧਿਆਣਾ : ਗੈਰ-ਕਾਨੂੰਨੀ ਉਸਾਰੀਆਂ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਨਗਰ ਨਿਗਮ ਜ਼ੋਨ-ਬੀ ਦੀ ਟੀਮ ਨੇ ਵੀਰਵਾਰ ਨੂੰ ਦੁਕਾਨਾਂ, ਲੇਬਰ ਕੁਆਟਰਾਂ ਸਮੇਤ 16 ਨਾਜਾਇਜ਼ ਉਸਾਰੀਆਂ ਖਿਲਾਫ ਕਾਰਵਾਈ ਕੀਤੀ। ਇਹ ਕਾਰਵਾਈ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਡੇਲਚਾਵਾਲ ਦੇ ਨਿਰਦੇਸ਼ਾਂ ‘ਤੇ ਕੀਤੀ ਗਈ ਹੈ, ਜਿਨ੍ਹਾਂ ਨੇ ਇਸ ਹਫ਼ਤੇ ਦੇ ਸ਼ੁਰੂ ਵਿੱਚ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਅਚਨਚੇਤ ਨਿਰੀਖਣ ਕੀਤਾ ਸੀ।

16 ਨਾਜਾਇਜ਼ ਉਸਾਰੀਆਂ ਵਿਰੁੱਧ ਕੀਤੀ ਕਾਰਵਾਈ ਸਬੰਧੀ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.-ਜ਼ੋਨ ਬੀ) ਦਵਿੰਦਰ ਸਿੰਘ ਨੇ ਦੱਸਿਆ ਕਿ ਰਣਜੀਤ ਸਿੰਘ ਨਗਰ ਅਤੇ ਬਾਬਾ ਦੀਪ ਸਿੰਘ ਨਗਰ ਵਿੱਚ ਸੱਤ ਨਾਜਾਇਜ਼ ਦੁਕਾਨਾਂ ਢਾਹ ਦਿੱਤੀਆਂ ਗਈਆਂ ਹਨ।ਇਸ ਤੋਂ ਇਲਾਵਾ ਭਗਤ ਸਿੰਘ ਨਗਰ ਇਲਾਕੇ ਵਿੱਚ ਇੱਕ ਲੇਬਰ ਕੁਆਰਟਰ ਦੀ ਇਮਾਰਤ ਨੂੰ ਵੀ ਢਾਹ ਦਿੱਤਾ ਗਿਆ। ਇਸ ਤੋਂ ਇਲਾਵਾ ਰਣਜੀਤ ਸਿੰਘ ਨਗਰ ਵਿੱਚ ਛੇ ਨਾਜਾਇਜ਼ ਦੁਕਾਨਾਂ ਅਤੇ ਦੋ ਨਾਜਾਇਜ਼ ਇਮਾਰਤਾਂ ਨੂੰ ਸੀਲ ਕੀਤਾ ਗਿਆ ਹੈ।

ਏ.ਟੀ.ਪੀ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਦੇ ਕਮਿਸ਼ਨਰ ਡੇਲਚਾਵਾਲ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਨਜਾਇਜ਼ ਉਸਾਰੀਆਂ ਵਿਰੁੱਧ ਵਿੱਢੀ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ। ਇਸ ਦੌਰਾਨ ਨਗਰ ਨਿਗਮ ਕਮਿਸ਼ਨਰ ਡੇਲਚਾਵਾਲ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਗਰ ਨਿਗਮ ਵੱਲੋਂ ਬਿਲਡਿੰਗ ਪਲਾਨ ਮਨਜ਼ੂਰ ਕਰਵਾ ਕੇ ਹੀ ਉਸਾਰੀ ਦਾ ਕੰਮ ਸ਼ੁਰੂ ਕਰਨ, ਨਹੀਂ ਤਾਂ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Facebook Comments

Trending