Connect with us

ਪੰਜਾਬੀ

ਵਧੀਕ ਡਿਪਟੀ ਕਮਿਸ਼ਨਰ ਖੰਨਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਾਸਕ ਫੋਰਸ ਟੀਮ ਦੀ ਮੀਟਿੰਗ ਆਯੋਜਿਤ

Published

on

A meeting of the District Task Force team was held under the chairmanship of Additional Deputy Commissioner Khanna

ਲੁਧਿਆਣਾ : ਵਧੀਕ ਡਿਪਟੀ ਕਮਿਸ਼ਨਰ ਖੰਨਾ ਦੀ ਪ੍ਰਧਾਨਗੀ ਹੇਠ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਉਨ੍ਹਾਂ ਦੇ ਦਫਤਰ ਵਿਖੇ ਸਟੇਟ ਐਕਸ਼ਨ ਮਹੀਨਾ ਮਨਾਉਣ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪਹਿਲੀ ਜੂਨ ਤੋਂ 30 ਜੂਨ ਤੱਕ ‘ਚਾਈਲਡ ਲੇਬਰ ਕੰਪੇਨ’ ਚਲਾਉਣ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ।

ਵਧੀਕ ਡਿਪਟੀ ਕਮਿਸ਼ਨਰ ਬੈਂਸ ਨੇ ਦੱਸਿਆ ਕਿ ਮੁਹਿੰਮ ਤਹਿਤ ਚਾਈਲਡ ਲੇਬਰ ਨੂੰ ਖਤਮ ਕਰਨ ਲਈ 1 ਜੂਨ ਤੋਂ 30 ਜੂਨ ਤੱਕ ਵੱਖ-ਵੱਖ ਗਤੀਵਿਧੀਆਂ ਕਰਵਾਈਆ ਜਾਣਗੀਆਂ। ਜਿਸਦੇ ਤਹਿਤ ਪੂਰੇ ਮਹੀਨੇ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਮੁਹਿੰਮ ਤਹਿਤ ਜਿੱਥੇ ਮਾਰਕੀਟ ਐਸੋਸੀਏਸ਼ਨ ਮੈਂਬਰਾਂ ਨਾਲ ਮੀਟਿੰਗ ਕੀਤੀ ਜਾਵੇਗੀ ਉੱਥੇ ਚਾਈਲਡ ਲੇਬਰ ਕਰਦੇ ਬੱਚਿਆਂ ਨੂੰ ਮੁਕਤ ਵੀ ਕਰਵਾਇਆ ਜਾਵੇਗਾ ਅਤੇ ਉਨ੍ਹਾਂ ਦਾ ਪੁਨਰਵਾਸ ਵੀ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਮੁਕਤ ਕਰਵਾਏ ਬੱਚਿਆਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਦਿਵਾਇਆ ਜਾਵੇਗਾ। ਇਸ ਸਟੇਟ ਐਕਸ਼ਨ ਮਹੀਨੇ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਚਾਈਲਡ ਲੇਬਰ ਸਬੰਧੀ ਜੋ ਵੀ ਐਕਟ ਜਾਂ ਰੂਲਜ਼ ਹਨ, ਉਨ੍ਹਾਂ ਬਾਰੇ ਜਾਣਕਾਰੀ ਹਾਸਲ ਹੋ ਸਕੇ।
ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

Facebook Comments

Trending